02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਲੰਬੀ, 1 ਅਗਸਤ (ਮੇਵਾ ਸਿੰਘ)-ਸੀ. ਐੱਚ.

Ad Position 21
No active advertisement
ਅਜੀਤ ਡੈਸਕ 02-08-2026
ਲੰਬੀ, 1 ਅਗਸਤ (ਮੇਵਾ ਸਿੰਘ)-ਸੀ.ਐੱਚ.ਸੀ. ਲੰਬੀ ਅਧੀਨ ਸਬ ਸੈਂਟਰ ਮਹਿਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਅੱਖਾਂ ਦੀ ਜਾਂਚ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ. ਏਕਤਾ ਮੈਡੀਕਲ ਅਫ਼ਸਰ (ਅੱਖਾਂ ਦੇ ਮਾਹਿਰ) ਸਿਵਲ ਹਸਪਤਾਲ ਮਲੋਟ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦੁਆਰਾ 158 ਮਰੀਜ਼ਾਂ ਦੀ ਅੱਖਾਂ ਦੀ ਸਕਰੀਨਿੰਗ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਅਤੇ 45 ਸਾਲ ਤੋਂ ਉਪਰ ਦੀ ਉਮਰ ਦੇ 110 ਮਰੀਜ਼ਾਂ ਨੂੰ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਜੋ ਮਰੀਜ਼ ਚਿੱਟੇ ਮੋਤੀਏ ਤੋਂ ਪੀੜਤ ਪਾਏ ਗਏ, ਉਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਆਪ੍ਰੇਸ਼ਨ ਕਰਵਾਉਣ ਲਈ ਕਿਹਾ, ਜੋ ਕਿ ਬਿਲਕੁਲ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਡਾ. ਸ਼ਕਤੀ ਪਾਲ ਨੇ ਕਿਹਾ ਕਿ ਅੱਖਾਂ ਕੁਦਰਤ ਦੀ ਦਿੱਤੀ ਹੋਈ ਇਕ ਅਨਮੋਲ ਦਾਤ ਹਨ। ਅੱਖਾਂ ਦੀ ਸਹੀ ਸੰਭਾਲ ਲਈ ਸਾਨੂੰ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਲੋੜ ਪੈਣ ’ਤੇ ਕਿਸੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਬੀ.ਈ.ਈ. ਅਮਨ ਕੰਬੋਜ ਨੇ ਕਿਹਾ ਕਿ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਹਰ 6 ਮਹੀਨੇ ਬਾਅਦ ਅੱਖਾਂ ਦੇ ਡਾਕਟਰ ਤੋਂ ਆਪਣੀ ਨਜ਼ਰ ਦੀ ਜਾਂਚ ਜ਼ਰੂਰ ਕਰਵਾਉਣ। ਇਸ ਮੌਕੇ ਐਪਥਾਲਮਿਕ ਅਫ਼ਸਰ ਮੰਜੂ ਸ਼ਰਮਾ, ਐੱਲ.ਐੱਚ.ਵੀ. ਦਲਜੀਤ ਕੌਰ, ਮਨਪ੍ਰੀਤ ਸਿੰਘ ਮਲਟੀਪਰਪਜ਼ ਵਰਕਰ ਮੇਲ, ਸੀ.ਐੱਚ.ਓ- ਸੰਜੇ ਕੁਮਾਰ, ਮਲਟੀਪਰਪਜ਼ ਵਰਕਰ ਫੀਮੇਲ ਸੰਦੀਪ ਕੌਰ, ਨੈਨਸੀ, ਸਰਪੰਚ ਬਲਵੀਰ ਸਿੰਘ, ਮਨਜੀਤ ਸਿੰਘ ਆਦਿ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਲਈ ਲਗਾਏ ਸਵਾਗਤੀ ਗੇਟ ਦਾ ਦ੍ਰਿਸ਼। (ਸੱਜੇ) ਸ੍ਰੀ ਮੁਕਤਸਰ ਸਾਹਿਬ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ... ਅਗਲੀ ਖ਼ਬਰ ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ’ਚ ਇਤਿਹਾਸਕ ਫ਼ੈਸਲੇ ਲਏ-ਵਿਧਾਇਕ ਕਾਕਾ ਬਰਾੜ ਵਿਧਾਇਕ ਕਾ...
Ad Position 24
No active advertisement