ਮੀਰੀ-ਪੀਰੀ ਖ਼ਾਲਸਾ ਮਾਰਚ ਲਈ ਲਗਾਏ ਸਵਾਗਤੀ ਗੇਟ ਦਾ ਦ੍ਰਿਸ਼। (ਸੱਜੇ) ਸ੍ਰੀ ਮੁਕਤਸਰ ਸਾਹਿਬ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਵਿਸ਼ਰਾਮ ਲਈ ਤਿਆਰੀਆਂ ਕਰਦੇ ਸੇਵਾਦਾਰ।
ਗੁਰਦੁਆਰਾ ਕਮੇਟੀ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਤਿਆਰੀਆਂ
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਹਰਮਹਿੰਦਰ ਪਾਲ)-ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਮਾਰਚ ਬਠਿੰਡਾ ਰੋਡ ਰਾਹੀਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪੁੱਜੇਗਾ।
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਹਰਮਹਿੰਦਰ ਪਾਲ)-ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਮਾਰਚ ਬਠਿੰਡਾ ਰੋਡ ਰਾਹੀਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪੁੱਜੇਗਾ। ਸ੍ਰੀ ਦਰਬਾਰ ਸਾਹਿਬ ਕਮੇਟੀ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਰਚ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ’ਚ ਸੰਗਤ ਇਥੇ ਪੁੱਜੇਗੀ। ਪਹਿਲਾਂ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਸੰਗਤਾਂ ਦਾ ਸਵਾਗਤ ਕੀਤਾ ਜਾਵੇਗਾ। ਉਸ ਉਪਰੰਤ ਸੰਗਤਾਂ ਸ੍ਰੀ ਟੁੱਟੀ ਗੰਢੀ ਸਾਹਿਬ ਕੰਪਲੈਕਸ ਵਿਚ ਉਤਾਰਾ ਕਰਨਗੀਆਂ। ਇਥੇ ਸੰਗਤਾਂ ਰਾਤ ਨੂੰ ਵਿਸ਼ਰਾਮ ਕਰਨਗੀਆਂ। ਇਸ ਵਾਸਤੇ ਸਰਾਂ ਅਤੇ ਹੋਰ ਰਿਹਾਇਸ਼ੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਥਾਨਕ ਸੰਗਤਾਂ ਨੂੰ ਵੱਡੀ ਗਿਣਤੀ ’ਚ ਇਸ ਮਾਰਚ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਇਹ ਮਾਰਚ 2 ਅਗਸਤ ਨੂੰ ਗੁਰਦੁਆਰਾ ਥੇੜੀ ਸਾਹਿਬ (ਗਿੱਦੜਬਾਹਾ) ਵੱਲ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਦੇ ਸਵਾਗਤ ਲਈ ਬਠਿੰਡਾ ਰੋਡ ਉਪਰ ਝੰਡੇ ਅਤੇ ਗੇਟ ਲਗਾਏ ਹਨ। ਪ੍ਰਸ਼ਾਸਨ ਵਲੋਂ ਸਫ਼ਾਈ ਅਤੇ ਆਵਾਜਾਈ ਪ੍ਰਬੰਧਾਂ ਦੀ ਢਿੱਲ ਵਿਸ਼ਾਲ ਧਾਰਮਿਕ ਮੀਰੀ-ਪੀਰੀ ਯਾਤਰਾ ਦੇ ਇੱਥੇ ਪੁੱਜਣ ਦਾ ਸਮਾਂ ਤੈਅ ਹੋਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਸਫ਼ਾਈ ਅਤੇ ਆਵਾਜਾਈ ਪ੍ਰਬੰਧ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਲੰਗਰ ਵਾਲਾ ਗੇਟ ਜਿਥੋਂ ਮਾਰਚ ਨੇ ਦਾਖ਼ਲ ਹੋਣਾ ਹੈ, ਕੂੜੇ ਨਾਲ ਭਰਿਆ ਪਿਆ ਹੈ। ਕੋਟਕਪੂਰਾ ਤੇ ਮਲੋਟ ਚੌਂਕ ਵਿਖੇ ਸੀਵਰੇਜ ਪਾਈਪਾਂ ਲਈ ਪੁਟਾਈ ਹੋਣ ਕਰਕੇ ਆਵਾਜਾਈ ਬੁਰੀ ਤਰ੍ਹਾਂ ਅਸਤ-ਵਿਅਸਤ ਹੋਈ ਪਈ ਹੈ। ਇਸ ਲਈ ਕੋਈ ਟ੍ਰੈਫ਼ਿਕ ਪ੍ਰਬੰਧ ਨਹੀਂ ਕੀਤਾ ਗਿਆ। ਗੁਰਦੁਆਰਾ ਕਮੇਟੀ ਤੇ ਲੋਕਾਂ ਦੀ ਮੰਗ ਹੈ ਕਿ ਸਫ਼ਾਈ ਤੇ ਆਵਾਜਾਈ ਪ੍ਰਬੰਧ ਯਕੀਨੀ ਬਣਾਏ ਜਾਣ।