ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਮਲੋਟ ਹਲਕੇ ’ਚ ਪੁੱਜੇਗਾ
ਮਲੋਟ, 1 ਅਗਸਤ (ਪਾਟਿਲ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ 2 ਅਗਸਤ (ਐਤਵਾਰ) ਨੂੰ ਮਲੋਟ ਹਲਕੇ ਵਿਚ ਪੁੱਜ ਰਿਹਾ ਹੈ। ਮਾਰਚ ਦੀ ਆਮਦ ਨੂੰ ਲੈ ਕੇ ਸਮੂਹ ਸੰਗਤਾਂ ਵਿਚ ਭਾਰੀ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।
ਸ
ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ।
02-08-2026
ਮਲੋਟ, 1 ਅਗਸਤ (ਪਾਟਿਲ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ 2 ਅਗਸਤ (ਐਤਵਾਰ) ਨੂੰ ਮਲੋਟ ਹਲਕੇ ਵਿਚ ਪੁੱਜ ਰਿਹਾ ਹੈ। ਮਾਰਚ ਦੀ ਆਮਦ ਨੂੰ ਲੈ ਕੇ ਸਮੂਹ ਸੰਗਤਾਂ ਵਿਚ ਭਾਰੀ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਮਲੋਟ ਸ਼ਹਿਰ ਵਿਚ ਮਾਰਚ ਦੇ ਸ਼ਾਨਦਾਰ ਸਵਾਗਤ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀ ਮੀਰੀ-ਪੀਰੀ ਦੀ ਵਿਚਾਰਧਾਰਾ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਗੁਰੂਘਰ ਦੀਆਂ ਅਸੀਸਾਂ ਪ੍ਰਾਪਤ ਕਰਨ ਅਤੇ ਇਸ ਇਤਿਹਾਸਕ ਧਾਰਮਿਕ ਸਮਾਗਮ ਨੂੰ ਸਫ਼ਲ ਬਣਾਉਣ। ਉਨ੍ਹਾਂ ਦੱਸਿਆ ਕਿ ਮਾਰਚ ਦੇ ਨਿੱਘੇ ਸਵਾਗਤ ਲਈ ਵੱਖ-ਵੱਖ ਪਿੰਡਾਂ ਵਿਚ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਲੰਗਰ, ਪਾਣੀ, ਆਵਾਜਾਈ, ਸਜਾਵਟ, ਸਵਾਗਤ ਦੁਆਰ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਤਾਂ ਜੋ ਹਰ ਪੜਾਅ ’ਤੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਜਾ ਸਕੇ। ਮਾਰਚ ਦਾ ਰੂਟ 2 ਅਗਸਤ (ਐਤਵਾਰ) ਨੂੰ ਸਵੇਰੇ 9 ਵਜੇ ਭਾਈ ਮਹਾਂ ਸਿੰਘ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋ ਕੇ ਗੋਨਿਆਣਾ, ਰਹੂੜਿਆਂਵਾਲੀ, ਮਹਾਂਬੱਧਰ, ਚਿੱਬੜਾਂਵਾਲੀ, ਸ਼ੇਰੇਵਾਲਾ, ਬਾਂਮ, ਉੜਾਂਗ, ਪੰਨੀਵਾਲਾ, ਮਿੱਡਾ (ਲੰਗਰ), ਬੋਦੀਵਾਲਾ, ਆਲਮਵਾਲਾ, ਵਿਰਕ ਖੇੜਾ, ਪਿੰਡ ਮਲੋਟ, ਮਲੋਟ ਸ਼ਹਿਰ, ਦਾਨੇਵਾਲਾ ਚੌਂਕ, ਰੱਥੜੀਆਂ ਅਤੇ ਜੰਡਵਾਲਾ ਤੋਂ ਹੁੰਦਾ ਹੋਇਆ ਸ਼ਾਮ 7:30 ਵਜੇ ਥੇੜ੍ਹੀ ਸਾਹਿਬ ਵਿਖੇ ਪੁੱਜੇਗਾ, ਜਿੱਥੇ ਰਾਤ ਦਾ ਵਿਸ਼ਰਾਮ ਕੀਤਾ ਜਾਵੇਗਾ। ਹਰਪ੍ਰੀਤ ਸਿੰਘ ਕੋਟਭਾਈ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਪੁੱਜ ਕੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕਰਨ।