ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ
ਲੰਬੀ, 3 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ।
ਲੰਬੀ, 3 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ। ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਆਕਸੀਜਨ, ਛਾਂ ਤੇ ਸ਼ੁੱਧ ਵਾਤਾਵਰਣ ਪ੍ਰਦਾਨ ਕਰਦੇ ਹਨ। ਉਨ੍ਹਾਂ ਹਰ ਵਿਦਿਆਰਥੀ ਨੂੰ ਘੱਟੋ-ਘੱਟ ਇਕ ਬੂਟਾ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਲਈ ਲਈ ਪ੍ਰੇਰਿਤ ਕੀਤਾ।