ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਲੈਕਚਰ ਕਰਵਾਇਆ
ਲੰਬੀ, 3 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦੇ ਕੈਂਪਸ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਸੰਸਥਾ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਰਤਨ ਸਿੰਘ ਨੇ ਵਿਦਿਆਰਥੀਆਂ ਨੂੰ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸਿੱਖੀ ਦੇ ਮਹੱਤਵ ਗੁਰਸਿੱਖ ਜੀਵਨ, ਚੰਗੇ ਸੰਸਕਾਰਾਂ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ।
ਲੰਬੀ, 3 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦੇ ਕੈਂਪਸ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਸੰਸਥਾ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਰਤਨ ਸਿੰਘ ਨੇ ਵਿਦਿਆਰਥੀਆਂ ਨੂੰ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸਿੱਖੀ ਦੇ ਮਹੱਤਵ ਗੁਰਸਿੱਖ ਜੀਵਨ, ਚੰਗੇ ਸੰਸਕਾਰਾਂ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ। ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬਹੁਤ ਧਿਆਨ ਨਾਲ ਲੈਕਚਰ ਸੁਣਿਆ। ਇਸ ਮੌਕੇ ਸਾਰੇ ਹਾਜ਼ਰ ਸੰਗਤ ਨੂੰ ਸਹਿਜ ਪਾਠ ਕਰਨ ਅਤੇ ਗੁਰੂ ਸਾਹਿਬ ਜੀ ਦੀ ਸਿੱਖਿਆ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿਚ ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਟੀਮ ਤੇ ਭਾਈ ਰਤਨ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੇਰਣਦਾਇਕ ਪ੍ਰੋਗਰਾਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।