05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਮੀਟਿੰਗ 7 ਅਗਸਤ ਦੀ ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਲਈ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਤਿਆਰੀ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਗੋਨਿਆਣਾ ਅਤੇ ਸੂਬਾ ਕਮੇਟੀ ਮੈਂਬਰ ਪਰਮਾਤਮਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 04-08-2026
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਲਈ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਤਿਆਰੀ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਗੋਨਿਆਣਾ ਅਤੇ ਸੂਬਾ ਕਮੇਟੀ ਮੈਂਬਰ ਪਰਮਾਤਮਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੋਇਆ ਹੈ। ਮਾਣਭੱਤੇ ਵਾਲੇ, ਕੱਚੇ, ਠੇਕੇ ਵਾਲੇ ਅਤੇ ਆਊਟਸੋਰਸ ਮੁਲਾਜ਼ਮਾਂ ਦਾ ਐਨਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ ਕਿ ਉਹ ਉਨ੍ਹਾਂ ਨੂੰ ਜਿਉਣ ਯੋਗ ਘੱਟੋ-ਘੱਟ ਉਜ਼ਰਤ ਵੀ ਨਹੀਂ ਦਿੱਤੀ ਜਾ ਰਹੀ। ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਕਰਨ ਦੇ ਬਾਵਜੂਦ ਰੈਗੂਲਰ ਮੁਲਾਜ਼ਮਾਂ ਨਾਲ ਕੀਤੇ ਪੁਰਾਣੀ ਪੈਨਸ਼ਨ ਦੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ। ਪੰਜਾਬ ਦੇ ਮੁਲਾਜ਼ਮ ਅਦਾਲਤੀ ਫ਼ੈਸਲੇ ਆਪਣੇ ਹੱਕ ਵਿੱਚ ਜਿੱਤਣ ਦੇ ਬਾਵਜੂਦ ਕੇਂਦਰ ਦੇ ਮੁਲਾਜ਼ਮਾਂ ਤੋਂ 18 ਫ਼ੀਸਦੀ ਡੀ.ਏ. ਘੱਟ ਲੈ ਰਹੇ ਹਨ। 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਅਧੂਰੇ ਕੇਂਦਰੀ ਸਕੇਲ ਥੋਪਦਿਆਂ ਉਨ੍ਹਾਂ ਨਾਲ ਪੰਜਾਬ ਦੇ ਦੂਜੇ ਮੁਲਾਜ਼ਮਾਂ ਤੋਂ ਵੱਖ ਕਰਦਿਆਂ ਵਿਤਕਰਾ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਮਿਲਦੇ ਪੇਂਡੂ ਭੱਤੇ, ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਤੋਂ ਵਾਂਝਾ ਕੀਤਾ ਹੋਇਆ ਹੈ। ਇਸ ਨੂੰ ਲੈ ਕੇ ਸੂਬੇ ਭਰ ਦੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ। ਜ਼ਿਲ੍ਹਾ ਕਮੇਟੀ ਮੈਂਬਰ ਮਨਦੀਪ ਸਿੰਘ, ਰਵੀ ਕੁਮਾਰ, ਜਸਵੰਤ ਸਿੰਘ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਕੁਲਵੰਤ ਸਿੰਘ, ਬਲਵੰਤ ਸਿੰਘ, ਰਣਜੀਤ ਸਿੰਘ, ਭੁਪਿੰਦਰ ਕੁਮਾਰ, ਗੁਰਚਰਨ ਸਿੰਘ, ਰਵੀ ਕੁਮਾਰ ਗੋਨਿਆਣਾ ਨੇ ਐਲਾਨ ਕੀਤਾ ਕਿ ਡੀ.ਟੀ.ਐੱਫ਼. ਵਲੋਂ ਇਸ ਧਰਨੇ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬੇਜ਼ੁਬਾਨ ਪਸ਼ੂਆਂ ਦੀ ਸਾਂਭ-ਸੰਭਾਲ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦ ਕੀਤੇ ਜਾਣਗੇ ਕਾਓ ਲਿਫ਼ਟਰ-ਕੀਮਤੀ ਭਗਤ ਅਗਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਲੈਕਚਰ ਕਰਵਾਇਆ
Ad Position 24
No active advertisement