05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬੇਜ਼ੁਬਾਨ ਪਸ਼ੂਆਂ ਦੀ ਸਾਂਭ-ਸੰਭਾਲ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦ ਕੀਤੇ ਜਾਣਗੇ ਕਾਓ ਲਿਫ਼ਟਰ-ਕੀਮਤੀ ਭਗਤ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਦੀਆਂ ਸੜਕਾਂ ’ਤੇ ਲਾਵਾਰਸ ਤੇ ਬੇਸਹਾਰਾ ਗਊਧੰਨ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਰਾਜ ਦੇ ਹਰ ਜ਼ਿਲ੍ਹੇ ਅੰਦਰ ਸਰਕਾਰੀ ਕੈਟਲ ਕੰਪਾਊਂਡ ਗਊਸ਼ਾਲਾਵਾਂ ਵਿਚ ਲਾਵਾਰਸ ਤੇ ਬੇਸਹਾਰਾ ਗਊਧੰਨ ਨੂੰ ਬਹੁਤ ਜਲਦੀ ਪਹੁੰਚਾਉਣ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਕੀਮਤੀ ਭਗਤ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ, ਗਊਸ਼ਾਲਾਵਾਂ ਦੇ ਪ੍ਰਤੀਨਿੱਧਾ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

Ad Position 21
No active advertisement
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਕੀਮਤੀ ਭਗਤ। 04-08-2026

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਦੀਆਂ ਸੜਕਾਂ ’ਤੇ ਲਾਵਾਰਸ ਤੇ ਬੇਸਹਾਰਾ ਗਊਧੰਨ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਰਾਜ ਦੇ ਹਰ ਜ਼ਿਲ੍ਹੇ ਅੰਦਰ ਸਰਕਾਰੀ ਕੈਟਲ ਕੰਪਾਊਂਡ ਗਊਸ਼ਾਲਾਵਾਂ ਵਿਚ ਲਾਵਾਰਸ ਤੇ ਬੇਸਹਾਰਾ ਗਊਧੰਨ ਨੂੰ ਬਹੁਤ ਜਲਦੀ ਪਹੁੰਚਾਉਣ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਕੀਮਤੀ ਭਗਤ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ, ਗਊਸ਼ਾਲਾਵਾਂ ਦੇ ਪ੍ਰਤੀਨਿੱਧਾ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬਿਮਾਰ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ’ਤੇ ਉਨ੍ਹਾਂ ਨੂੰ ਢੁਕਵੀਆਂ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਲੋਂ ਜਲਦੀ ਹੀ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫ਼ਟਰਾਂ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਊਆਂ ਦੇ ਚਾਰੇ ਤੇ ਖ਼ੁਰਾਕ ਲਈ 61 ਰੁਪਏ ਦੀ ਰਾਸ਼ੀ ਪ੍ਰਤੀ ਗਊਧੰਨ ਪ੍ਰਤੀ ਦਿਨ ਜਲਦ ਪਹੁੰਚਾਈ ਜਾਵੇਗੀ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਗਊਧੰਨ ਦੀ ਸਾਂਭ-ਸੰਭਾਲ ਲਈ ਜਲਦੀ ਟੋਲ ਫ਼ਰੀ ਨੰਬਰ ਵੀ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਪ ਚੇਅਰਮੈਨ ਕੀਮਤ ਭਗਤ ਨੇ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਬੇਜੁਬਾਨ ਪਸ਼ੂਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗਾ। ਇਸ ਤੋਂ ਇਲਾਵਾ ਹਰ ਗਊਸ਼ਾਲਾਵਾਂ ਵਿਚ ਗਊਧੰਨ ਨੂੰ ਚੈਕ ਕਰਨ ਲਈ ਡਾਕਟਰਾਂ ਦੀਆਂ ਦੀ ਡਿਊਟੀਆਂ ਲਗਾਈਆਂ ਜਾਣ ਅਤੇ ਇਨ੍ਹਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਵਾਰਾ ਪਸ਼ੂਆਂ ਨੂੰ ਫ਼ੜ੍ਹ ਕੇ ਸਰਕਾਰੀ ਗਊਸ਼ਾਲਾਂ ਵਿਚ ਛੱਡਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਬੇਸਹਾਰਾ ਪਸ਼ੂਆਂ ਨੂੰ ਫ਼ੜ੍ਹਣ ਲਈ ਪਸ਼ੂ ਕੈਪਚਰਾਂ ਦੀ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਤੇ ਕਰਮਚਾਰੀਆਂ ਗਊਧੰਨ ਦੀ ਸਾਂਭ-ਸੰਭਾਲ ਲਈ ਵਧੀਆ ਕੰਮ ਕਰਨਗੇ, ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਅਤੇ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਪ ਚੇਅਰਮੈਨ ਨੇ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ 10-15 ਪਿੰਡਾਂ ਲਈ ਸਰਕਾਰੀ ਜ਼ਮੀਨਾਂ ’ਤੇ ਗਊਸ਼ਾਲਾਵਾਂ ਬਣਾਉਣ ਲਈ ਢੁਕਵੀਂ ਕਾਰਵਾਈ ਆਰੰਭ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਗਊਧੰਨ ਦੀ ਵਧੀਆ ਤਰੀਕੇ ਨਾਲ ਸਾਂਭ-ਸੰਭਾਲ ਕਰਨ ਵਾਲੀਆਂ ਗਊਸ਼ਾਲਾਵਾਂ ਦੇ ਆਹੁਦੇਦਾਰਾਂ ਨੂੰ ਸੁਤੰਤਰਤਾ ਦਿਵਸ ਸਮਾਗਮ ’ਤੇ ਜ਼ਰੂਰ ਸਨਮਾਨਿਤ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਲਤੂ ਗਊਧੰਨ ਨੂੰ ਇੱਧਰ-ਉੱਧਰ ਛੱਡਣ ਦੀ ਬਜਾਏ , ਸਰਕਾਰੀ ਜਾਂ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਛੱਡਣ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਲੋਂ ਇਕੱਠਾ ਕੀਤਾ ਗਿਆ ਕਾਓ ਸੈਸ ਸੰਬੰਧੀ ਵੀ ਜਾਣਕਾਰੀ ਹਾਸਿਲ ਕੀਤੀ। ਇਸ ਉਪਰੰਤ ਉਨ੍ਹਾਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਏ.ਡੀ.ਸੀ.ਡੀ. ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਐੱਸ.ਡੀ.ਐੱਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਮੋਹਿਤ ਸੋਨੀ, ਹਰਮੇਲ ਸਿੰਘ ਸੰਧੂ ਸਮਾਜ ਸੇਵੀ, ਸਮੂਹ ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓਜ਼. ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਆਹੁਦੇਦਾਰ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਥਰਾਜਵਾਲਾ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ, ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ-ਗਿਆਨੀ ਕੁਲ... ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਮੀਟਿੰਗ 7 ਅਗਸਤ ਦੀ ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲ...
Ad Position 24
No active advertisement