05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਸੰਜੀਵ ਕੌੜਾ ਸਨਮਾਨਿਤ

ਮੋਗਾ, 3 ਅਗਸਤ (ਜਸਪਾਲ ਸਿੰਘ ਬੱਬੀ)-ਖੱਤਰੀ ਸਭਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਸੰਜੀਵ ਕੌੜਾ ਲੱਡੂ ਆਰੇ ਵਾਲਾ ਨੂੰ ਘੱਟ ਗਿਣਤੀ (ਮਾਈਨਿਉਰਟੀ) ਕਮਿਸ਼ਨ ਪੰਜਾਬ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵਲੋਂ ਐਲਾਨ ਕੀਤੀ ਕਮਿਸ਼ਨ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਤੇ ਖੱਤਰੀ ਭਵਨ ਮੋਗਾ ਵਿਖੇ ਚੇਅਰਮੈਨ ਵਿਜੇ ਧੀਰ ਐਡਵੋਕੇਟ ਅਤੇ ਪ੍ਰਧਾਨ ਡਾ. ਐਮ.

Ad Position 21
No active advertisement
ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਜਸਪਾਲ ਸਿੰਘ ਬੱਬੀ)-ਖੱਤਰੀ ਸਭਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਸੰਜੀਵ ਕੌੜਾ ਲੱਡੂ ਆਰੇ ਵਾਲਾ ਨੂੰ ਘੱਟ ਗਿਣਤੀ (ਮਾਈਨਿਉਰਟੀ) ਕਮਿਸ਼ਨ ਪੰਜਾਬ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵਲੋਂ ਐਲਾਨ ਕੀਤੀ ਕਮਿਸ਼ਨ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਤੇ ਖੱਤਰੀ ਭਵਨ ਮੋਗਾ ਵਿਖੇ ਚੇਅਰਮੈਨ ਵਿਜੇ ਧੀਰ ਐਡਵੋਕੇਟ ਅਤੇ ਪ੍ਰਧਾਨ ਡਾ. ਐਮ.ਐਲ.ਜੈਦਕਾ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਵਿਚ ਸੰਜੀਵ ਕੌੜਾ ਲੱਡੂ ਆਰੇ ਵਾਲਾ ਦਾ ਖੱਤਰੀ ਸਭਾ ਮੈਂਬਰਾਂ ਵਲੋਂ ਖੱਤਰੀ ਭਵਨ ਪੁੱਜਣ ਤੇ ਸਨਮਾਨਿਤ ਕੀਤਾ ਇਸ ਮੌਕੇ ਵਿਜੇ ਧੀਰ ਨੇ ਕਿਹਾ ਕਿ ਸੰਜੀਵ ਕੌੜਾ ਨੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਬਣ ਕੇ ਪੰਜਾਬ ਦੇ ਖੱਤਰੀ ਭਾਈਚਾਰੇ ਦਾ ਨਾਮ ਉੱਚਾ ਹੋਇਆ ਹੈ। ਉਨ੍ਹਾਂ ਸੰਜੀਵ ਕੌੜਾ ਲੱਡੂ ਆਰੇ ਵਾਲਾ ਨੂੰ ਘੱਟ ਗਿਣਤੀ ਕਮਿਸ਼ਨ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਤਿੰਦਰ ਮਸੀਹ ਦਾ ਧੰਨਵਾਦ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਸਹਿਗਲ, ਜ਼ਿਲ੍ਹਾ ਪ੍ਰਧਾਨ ਨਰੋਤਮ ਪੁਰੀ, ਵਿਕਾਸ ਕਪੂਰ, ਦੀਪਕ ਕੌੜਾ, ਜਗਜੀਵ ਧੀਰ, ਹਰਪ੍ਰੀਤ ਸਿੰਘ ਸਹਿਗਲ, ਸੁਮਨ ਮਲਹੋਤਰਾ, ਸੁਸ਼ੀਲ ਸਿਆਲ, ਡਾ. ਵਿਜੇ ਉੱਪਲ, ਨਿਸ਼ੀ ਰਕੇਸ਼ ਵਿਜ, ਪ੍ਰਦੀਪ ਭੰਡਾਰੀ, ਸੁਮਨ ਕਾਂਤ ਵਿਜ, ਸੁਧੀਰ ਕੋਹਲੀ, ਸੰਜੀਵ ਕੌੜਾ, ਜਗਜੀਵਨ ਕੌੜਾ, ਜਗਜੀਵ ਧੀਰ, ਕ੍ਰਿਸ਼ਨ ਸੂਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2 ਦੇਸੀ ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਜ਼ਿਲ੍ਹਾ ਚੇਅਰਮੈਨ ਸੰਜੀਵ ਨਰੂਲਾ ਵਲੋ...
Ad Position 24
No active advertisement