05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

7 ਅਗਸਤ ਤੱਕ ਮਨਾਇਆ ਜਾ ਰਿਹੈ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਵਿਸ਼ੇਸ਼ ਹਫ਼ਤਾ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਡਾ. ਲਖਬੀਰ ਕੌਰ ਸਿਵਲ ਸਰਜਨ ਦੀ ਦੇਖ-ਰੇਖ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਵਿਸ਼ੇ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਡਾ. ਲਖਬੀਰ ਕੌਰ ਸਿਵਲ ਸਰਜਨ ਦੀ ਦੇਖ-ਰੇਖ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਵਿਸ਼ੇ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਡਾ. ਲਖਬੀਰ ਕੌਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਫ਼ੀਲਡ ਸਟਾਫ਼ ਦੀ ਮੀਟਿੰਗ ਕੀਤੀ ਗਈ। ਡਾ. ਲਖਬੀਰ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦਾ ਮੁੱਖ ਮਕਸਦ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਔਰਤਾਂ ਅਤੇ ਆਮ ਜਨਤਾ ਨੂੰ ਮਾਂ ਦੇ ਦੁੱਧ ਦੇ ਫ਼ਾਇਦਿਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ-ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀਂਦੇ ਹਨ, ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ ਅਤੇ ਬੱਚੇ ਦੇ ਸਰੀਰਕ ਤੇ ਦਿਮਾਗੀ ਵਿਕਾਸ ਲਈ ਵੀ ਮਾਂ ਦਾ ਦੁੱਧ ਬਹੁਤ ਜ਼ਰੂਰੀ ਹੈ। ਇਸ ਸਮੇਂ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। 6 ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ-ਨਾਲ ਪੂਰਕ ਖ਼ੁਰਾਕ ਵੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਮਾਂ ਦਾ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ। ਬੱਚੇ ਨੂੰ ਜਨਮ ਤੋਂ ਇਕ ਘੰਟੇ ਦੇ ਅੰਦਰ ਅੰਦਰ ਮਾਂ ਦਾ ਪਹਿਲਾ ਦੁੱਧ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸਮੂਹ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਹਫ਼ਤੇ ਦੌਰਾਨ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਔਰਤਾਂ ਅਤੇ ਆਮ ਲੋਕਾਂ ਨੂੰ ਮਾਂ ਦੀ ਦੁੱਧ ਦੇ ਫ਼ਾਇਦਿਆਂ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਐਨ.ਸੀ.ਸੀ. ਦੇ ਸਹਿਯੋਗ ਨਾਲ ਲਗਾਏ ਬੂਟੇ ਅਗਲੀ ਖ਼ਬਰ ਕੈਂਸਰ ਕਾਰਨ ਨੌਜਵਾਨ ਲੜਕੀ ਦੀ ਮੌਤ
Ad Position 24
No active advertisement