05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਦਸਮੇਸ਼ ਪਬਲਿਕ ਸਕੂਲ ਨੇ ਕੀਤਾ ਸਵਾਗਤ

ਲੰਬੀ, 5 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਚ ਪਹੁੰਚੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਦਿਆਰਥੀਆਂ ਨੂੰ ਗੁਰਸਿੱਖੀ, ਉਚੇ ਜੀਵਨ ਮੁੱਲਾਂ, ਚੰਗੇ ਚਰਿੱਤਰ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਲੰਬੀ, 5 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਚ ਪਹੁੰਚੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਦਿਆਰਥੀਆਂ ਨੂੰ ਗੁਰਸਿੱਖੀ, ਉਚੇ ਜੀਵਨ ਮੁੱਲਾਂ, ਚੰਗੇ ਚਰਿੱਤਰ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੁੜੇ ਰਹਿਣ ਅਤੇ ਆਪਣੀ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਅਪਣਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਅਤੇ ਸਮੂਹ ਅਧਿਆਪਕਾਂ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਮਾਰਚ ਨਾਲ ਪਹੁੰਚੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਤੀਜ ਮੇਲਾ 9 ਨੂੰ ਅਗਲੀ ਖ਼ਬਰ ਵਿਦਿਆਰਥਣ ਸੁਹਾਨੀ ਸੁਖੀਜਾ ਨੇ ਦਸਵੀਂ ਦੀ ਮੈਰਿਟ ਸੂਚੀ ’ਚ ਜਗ੍ਹਾ ਬਣਾਈ
Ad Position 24
No active advertisement