ਡੀ. ਸੀ. ਦਫ਼ਤਰ ਅੱਗੇ ਪ੍ਰਦਰਸ਼ਨ 10 ਨੂੰ ਐਸ.ਕੇ.ਐਮ
ਫ਼ਰੀਦਕੋਟ, 5 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ੋਰਾ ਸਿੰਘ ਭਾਣਾ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਅਗਵਾਈ ਹੇਠ ਰੈਸਟ ਹਾਊਸ ਫ਼ਰੀਦਕੋਟ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਜਥੇਬੰਦੀਆ ਦੇ ਆਗੂਆ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਹਰ ਰੋਜ਼ ਕਿਸਾਨ ਮਜ਼ਦੂਰ ਮਾਰੂ ਨੀਤੀਆ ’ਤੇ ਚੱਲ ਰਹੀ ਹੈ।
ਫ਼ਰੀਦਕੋਟ, 5 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ੋਰਾ ਸਿੰਘ ਭਾਣਾ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਅਗਵਾਈ ਹੇਠ ਰੈਸਟ ਹਾਊਸ ਫ਼ਰੀਦਕੋਟ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਜਥੇਬੰਦੀਆ ਦੇ ਆਗੂਆ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਹਰ ਰੋਜ਼ ਕਿਸਾਨ ਮਜ਼ਦੂਰ ਮਾਰੂ ਨੀਤੀਆ ’ਤੇ ਚੱਲ ਰਹੀ ਹੈ। ਜਿਵੇਂ ਕਿ ਭਾਰਤ ਅਮਰੀਕਾ ਕਰ ਮੁਕਤ ਵਪਾਰਕ ਸਮਝੌਤਾ ਕਰ ਰਹੀ ਹੈ। ਜਿਸ ਨਾਲ ਕਿਸਾਨ ਮਜ਼ਦੂਰ ਛੋਟੇ ਵਰਗ ਦੁਕਾਨਦਾਰ ਆਦਿ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣਗੇ। ਦੂਜੇ ਪਾਸੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਕੇ ਦੁਬਾਰਾ ਤੋਂ ਦੂਜੇ ਰੂਪ ਵਿਚ ਲਾਗੂ ਕੀਤਾ ਗਿਆ। ਜਿਸ ਨਾਲ ਕਿਸਾਨਾਂ ਦੀ ਉਪਜਾਊ ਜ਼ਮੀਨਾਂ ਨੂੰ ਕੌਡੀਆ ਦੇ ਭਾਵ ਕਿਸਾਨਾਂ ਤੋਂ ਖੋਹ ਕੇ ਵੱਡੇ ਕਾਰਪੋਰੇਟ ਘਰਾਣਿਆ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸਤ ਨਹੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਐਮ.ਐਸ.ਪੀ. ’ਤੇ ਕਾਨੂੰਨੀ ਗਰੰਟੀ ਦੇਣ ਤੋ ਮੁੱਕਰ ਰਹੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ 10 ਅਗਸਤ ਨੂੰ ਡੀ.ਸੀ ਦਫ਼ਤਰ ਫ਼ਰੀਦਕੋਟ ਵਿਖੇ 11 ਵਜੇ ਵਿਸ਼ਾਲ ਇਕੱਠ ਕਰਕੇ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ, ਭੁਪਿੰਦਰ ਸਿੰਘ ਔਲਖ ਸੂਬਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਰਾਜਵੀਰ ਸੰਧਵਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ 2, ਸੁਖਦੇਵ ਸਿੰਘ ਬਰਾੜ ਜ਼ਿਲ੍ਹਾ ਜਰਨਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਮਲਕੀਤ ਸਿੰਘ ਚਮੇਲੀ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਊਗਰਾਹਾਂ, ਜਸਵੀਰ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ, ਅਮਰਜੀਤ ਸਿੰਘ ਪੰਨੂੰ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਗੁਰਦੌਰ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆ 1, ਜਤਿੰਦਰ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਲੱਖੋਵਾਲ, ਸੂਰਤ ਸਿੰਘ ਮਾਹਲਾ ਜ਼ਿਲ੍ਹਾ ਆਗੂ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ, ਸੁਖਦੀਪ ਸਿੰਘ ਬਲਾਕ ਆਗੂ ਬੀਕੇਯੂ ਉਗਰਾਹਾਂ ਅਤੇ ਹਰਬੰਸ ਸਿੰਘ ਔਲਖ ਹਾਜ਼ਰ ਸਨ।