ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਅਸਲ ਵਾਅਦਿਆਂ ਤੋਂ ਕੋਹਾਂ ਦੂਰ-ਢਿੱਲਵਾਂ
ਬਾਜਾਖਾਨਾ, 5 ਅਗਸਤ (ਜੀਵਨ ਗਰਗ)-ਸੱਤ੍ਹਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕਈ ਅਹਿਮ ਮੁੱਦਿਆਂ ’ਤੇ ਕੰਮ ਕਰਕੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਮ ਆਦਮੀ ਪਾਰਟੀ ਦੇ ਕਾਰਜਕਾਲ ਦਾ 4 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੇ ਇਨ੍ਹਾਂ ਵਾਅਦਿਆਂ ਤੋਂ ਕੋਹਾਂ ਦੂਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਡੋਡ ਵਿਖੇ ਕਾਂਗਰਸੀ ਆਗੂਆ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਕ
ਕਾਂਗਰਸ ਪਾਰਟੀ ਦੀ ਪਿੰਡ ਡੋਡ ਵਿਖੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨਾਲ ਹਾਜ਼ਰ ਹੋਰ ਕਾਂਗਰਸੀ ਆਗੂ। ਤਸਵੀਰ : ਜੀਵਨ ਗਰਗ
ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀ ਚਿਤਰ ਪ੍ਰਦਰਸ਼ਨੀ ਦੁਆਰਾ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦੇ ਹੋਏ। ਅਜੀਤ ਤਸਵੀਰ
06-08-2026
ਬਾਜਾਖਾਨਾ, 5 ਅਗਸਤ (ਜੀਵਨ ਗਰਗ)-ਸੱਤ੍ਹਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕਈ ਅਹਿਮ ਮੁੱਦਿਆਂ ’ਤੇ ਕੰਮ ਕਰਕੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਮ ਆਦਮੀ ਪਾਰਟੀ ਦੇ ਕਾਰਜਕਾਲ ਦਾ 4 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੇ ਇਨ੍ਹਾਂ ਵਾਅਦਿਆਂ ਤੋਂ ਕੋਹਾਂ ਦੂਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਡੋਡ ਵਿਖੇ ਕਾਂਗਰਸੀ ਆਗੂਆ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਇਹ ਵਾਅਦਾ ਕੀਤਾ ਕਿ ਸਰਕਾਰ ਆਉਣ ਤੇ ਪੰਜਾਬ ’ਚ ਇਕ ਮਹੀਨੇ ਦੇ ਅੰਦਰ ਅੰਦਰ ਨਸ਼ੇ ਖਾਸਕਰ ਚਿੱਟਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ, ਕੱਚੇ ਕਾਮਿਆਂ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਪ੍ਰੰਤੂ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ’ਚ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਚਿੱਟੇ ਦੇ ਨਸ਼ੇ ਨੂੰ ਸਰਕਾਰ ਆਉਣ ਤੇ ਇਕ ਮਹੀਨੇ ’ਚ ਬੰਦ ਕਰਨ ਦੀਆਂ ਗਾਰੰਟੀਆਂ ਦੇਣ ਵਾਲੀ ਪਾਰਟੀ ਦੇ ਰਾਜ ’ਚ ਇਨ੍ਹਾਂ ਦੇ ਚਹੇਤਿਆਂ ਵਲੋਂ ਚਿੱਟਾ ਕੰਡੇ ਧਰ ਕਿ ਸ਼ਰੇਆਮ ਵੇਚਣ ਦੀਆਂ ਸ਼ੋਸਲ ਮੀਡੀਏ ’ਤੇ ਤਸਵੀਰਾਂ ਆਮ ਦੇਖੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵੇ ਕੱਚੇ ਕਾਮਿਆ ਨੂੰ ਪੱਕੇ ਕਰਨ ਦੀ ਮੰਗ ਕਰਦੇ ਨੌਜਵਾਨਾਂ ਨੂੰ ਪਸ਼ੂਆਂ ਵਾਂਗ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ’ਚ ਮਹਿੰਗਾਈ ਤੇ ਬੇਰੁਜ਼ਗਾਰੀ ਅਸਮਾਨ ਛੂ ਰਹੀ ਹੈ ਤੇ ਪੰਜਾਬ ਸਰਕਾਰ ਨੇ ਮਹਿੰਗਾਈ ਨੂੰ ਰੋਕਣ ਲਈ ਅੱਜ ਤੱਕ ਕੋਈ ਠੋਸ ਨੀਤੀ ਨਹੀਂ ਬਣਾਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੀਆ ਗਾਰੰਟੀਆਂ ਕਰਨ ਵਾਲੀ ਪਾਰਟੀ ਨੇ ਦੀ ਸਰਕਾਰ ਪੰਜਾਬ ਨੂੰ ਕਰਜ਼ੇ ਦੀ ਦਲਦਲ ’ਚ ਧੱਕ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ’ਚ ਕਾਂਗਰਸ ਪਾਰਟੀ ਦਾ ਸਾਥ ਦੇਣ ਤਾਂ ਕਿ ਝੂਠੀਆ ਗਾਰੰਟੀ ਦੇ ਕਿ ਸੱਤ੍ਹਾ ’ਚ ਆਈ ਆਮ ਆਦਮੀ ਪਾਰਟੀ ਨੂੰ ਚੱਲਦਾ ਕੀਤਾ ਜਾ ਸਕੇ। ਇਸ ਮੌਕੇ ਸਾਬਕਾ ਸਰਪੰਚ ਸ਼ਿੰਦਰ ਸਿੰਘ ਡੋਡ, ਡਾ. ਸਰਜਾ ਸਿੰਘ ਡੋਡ, ਨਿੱਕਾ ਸਿੰਘ ਸੰਧੂ, ਸੰਪੂਰਨ ਸਿੰਘ ਡੋਡ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਗੁਰਪ੍ਰੀਤ ਸਿੰਘ ਮੱਲਾ, ਸਾਬਕਾ ਸਰਪੰਚ ਹਰਨੇਕ ਸਿੰਘ ਮੱਲਾ, ਗੁਰਮੇਲ ਸਿੰਘ ਮੱਲਾ, ਪ੍ਰਧਾਨ ਜਗਜੀਤ ਸਿੰਘ, ਸੁਰਜੀਤ ਸਿੰਘ ਸਰਾਂ ਆਦਿ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ।