05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਵਿਖੇ ਬਹਿਸ ਮੁਕਾਬਲੇ ਕਰਵਾਏ

ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਫ਼ਰੀਦਕੋਟ ਵਿਖੇ ਇੰਟਰ-ਹਾਊਸ ਬਹਿਸ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਦੋ ਟੀਮਾਂ ਵਿਚਕਾਰ ਹੋਇਆ।

Ad Position 21
No active advertisement
ਅਜੀਤ ਡੈਸਕ 06-08-2026
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਫ਼ਰੀਦਕੋਟ ਵਿਖੇ ਇੰਟਰ-ਹਾਊਸ ਬਹਿਸ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਦੋ ਟੀਮਾਂ ਵਿਚਕਾਰ ਹੋਇਆ। ਟੀਮਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਸਮਕਾਲੀ ਵਿਸ਼ਿਆਂ ਦੇ ਹੱਕ ਅਤੇ ਵਿਰੋਧ ਵਿਚ ਆਪਣੇ ਤਰਕ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਭਾਗ ਲੈਣ ਵਾਲਿਆਂ ਨੇ ਆਪਣੀ ਸਪੱਸ਼ਟ ਸੋਚ, ਤਰਕਪੂਰਨ ਪੇਸ਼ਕਾਰੀ, ਆਤਮ-ਵਿਸ਼ਵਾਸ ਅਤੇ ਵਧੀਆ ਬੋਲ-ਚਾਲ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸੀਮਾ ਗੁਲਾਟੀ ਨੇ ਜੱਜ ਵਜੋਂ ਭੂਮਿਕਾ ਨਿਭਾਈ। ਸਾਰੇ ਭਾਗ ਲੈਣ ਵਾਲਿਆਂ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਧੰਨਵਾਦੀ ਸ਼ਬਦਾਂ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਜੂਨੀਅਰ ਵਿੰਗ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ ਅਗਲੀ ਖ਼ਬਰ ਸੰਦੀਪ ਸਿੰਘ ਸੰਨੀ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਭਾਜਪਾ ਹੋਰ ਮਜ਼ਬੂਤ ਹੋਵੇਗੀ-ਡਾ. ਰਮਨਦੀਪ ਸਿੰਘ ਜੈਤੋ
Ad Position 24
No active advertisement