05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਜੂਨੀਅਰ ਵਿੰਗ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੇ ਜੂਨੀਅਰ ਵਿੰਗ ਵਿਚ ਸਾਵਣ ਦੇ ਮਹੀਨੇ ਦੀਆਂ ਰਵਾਇਤੀ ਤੀਆਂ ਦਾ ਮੇਲਾ ਬੜੇ ਹੀ ਉਤਸ਼ਾਹ, ਉਮੰਗ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ-ਧੱਜ ਕੇ ਸ਼ਿਰਕਤ ਕੀਤੀ ਅਤੇ ਆਪਣੀਆਂ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਖੂਬਸੂਰਤ ਤਸਵੀਰ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 06-08-2026
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੇ ਜੂਨੀਅਰ ਵਿੰਗ ਵਿਚ ਸਾਵਣ ਦੇ ਮਹੀਨੇ ਦੀਆਂ ਰਵਾਇਤੀ ਤੀਆਂ ਦਾ ਮੇਲਾ ਬੜੇ ਹੀ ਉਤਸ਼ਾਹ, ਉਮੰਗ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ-ਧੱਜ ਕੇ ਸ਼ਿਰਕਤ ਕੀਤੀ ਅਤੇ ਆਪਣੀਆਂ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਸਮਾਗਮ ਵਿਚ ਸ਼ਿਵਮ ਤੋਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਦੇ ਨੁਮਾਇੰਦੇ ਵਜੋਂ ਮੁੱਖ ਅਧਿਆਪਿਕਾ ਡਿੰਪਲ ਨੇ ਪ੍ਰੋਗਰਾਮ ਵਿਚ ਆਪਣੀ ਹਾਜ਼ਰੀ ਲਗਵਾਈ। ਮੁੱਖ ਮਹਿਮਾਨ ਨੇ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਸਕੂਲ ਕੈਂਪਸ ਵਿਚ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀਆਂ ਦਰੀਆਂ, ਬਾਗ਼, ਫੁੱਲਕਾਰੀਆਂ, ਚਰਖੇ, ਪੱਖੀਆਂ, ਰਵਾਇਤੀ ਬਰਤਨ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਹੋਰ ਵਿਰਾਸਤੀ ਵਸਤਾਂ ਦੀ ਬੇਹੱਦ ਦਿਲਕਸ਼ ਪ੍ਰਦਰਸ਼ਨੀ ਲਗਾਈ ਗਈ। ਤੀਆਂ ਦੇ ਰਵਾਇਤੀ ਗੀਤਾਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਪੰਜਾਬੀ ਪਹਿਰਾਵਿਆਂ ਨੇ ਪੂਰੇ ਮਾਹੌਲ ਨੂੰ ਪੰਜਾਬ ਦੇ ਪੁਰਾਤਨ ਪਿੰਡਾਂ ਦੀਆਂ ਤੀਆਂ ਦੀ ਯਾਦ ਨਾਲ ਸਰਸ਼ਾਰ ਕਰ ਦਿੱਤਾ। ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ ਅਤੇ ਡਾਇਰੈਕਟਰ ਅਨੁਪਮਾ ਤੋਲਾ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਸ਼ਾਨਦਾਰ ਸਮਾਗਮ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਸਾਡੀ ਅਨਮੋਲ ਵਿਰਾਸਤ ਹੈ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਅਜਿਹੇ ਸੱਭਿਆਚਾਰਕ ਸਮਾਗਮਾਂ ਦੀ ਲੜੀ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਅਧਿਆਪਕਾ ਸ਼ੈਲੀ ਅਹੂਜਾ ਨੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਵਿਖੇ ਬਹਿਸ ਮੁਕਾਬਲੇ ਕਰਵਾਏ
Ad Position 24
No active advertisement