ਗਿੱਦੜਬਾਹਾ ਵਿਖੇ ਮੀਟਿੰਗ ਕਰਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ।
ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗਿੱਦੜਬਾਹਾ ਦੀ ਮੀਟਿੰਗ
ਗਿੱਦੜਬਾਹਾ, 5 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗਿੱਦੜਬਾਹਾ ਦੀ ਜਨਰਲ ਮੀਟਿੰਗ ਸਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਰਕਰਾਂ ਦੇ ਕੰਮਾਂ-ਕਾਰਾਂ ਦੀ ਰਿਪੋਰਟ ਸਾਂਝੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਮੇਂ ਜ਼ੋਰਾ ਸਿੰਘ ਅਤੇ ਵੱਖ-ਵੱਖ ਜੰਥੇਬੰਦੀਆਂ ਦੇ ਅਹੁਦੇਦਾਰ। ਅਜੀਤ ਤਸਵੀਰ
06-08-2026
ਗਿੱਦੜਬਾਹਾ, 5 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗਿੱਦੜਬਾਹਾ ਦੀ ਜਨਰਲ ਮੀਟਿੰਗ ਸਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਰਕਰਾਂ ਦੇ ਕੰਮਾਂ-ਕਾਰਾਂ ਦੀ ਰਿਪੋਰਟ ਸਾਂਝੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਵਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡੀ.ਏ. ਦੇਣ ਸੰਬੰਧੀ ਹਾਈਕੋਰਟ ਵਲੋਂ ਕੀਤੇ ਗਏ ਫ਼ੈਸਲੇ ਦੇ ਖ਼ਿਲਾਫ਼ ਮਾਣਯੋਗ ਸੁਪਰੀਮ ਕੋਰਟ ਵਿਖੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦੀ ਪੈਨਸ਼ਨਰਾਂ ਵਲੋਂ ਨਿਖੇਧੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਪੰਜਾਬ ਵਲੋਂ ਸਰਕਾਰ ਖ਼ਿਲਾਫ਼ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਗਿੱਦੜਬਾਹਾ ਦੇ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ। ਇਸ ਮੌਕੇ ਹਰਜੀਤ ਸਿੰਘ, ਸਾਧੂ ਰਾਮ ਸ਼ਰਮਾ, ਜਗਦੀਸ਼ ਸਿੰਘ ਸ਼ੇਖ, ਜਰਨੈਲ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ , ਨਿਰਭੈ ਸਿੰਘ, ਰੋਸ਼ਨ ਸਿੰਘ ਅਤੇ ਪਿਆਰਾ ਲਾਲ ਹਾਜ਼ਰ ਸਨ।