05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਨਿਸਟਰੀਅਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕਰਕੇ ਦਫ਼ਤਰੀ ਕੰਮ ਮੁਕੰਮਲ ਠੱਪ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਹਰਮਹਿੰਦਰ ਪਾਲ)-ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਦੀਆਂ ਵੱਖ-ਵੱਖ ਜੁਝਾਰੂ ਤੇ ਜਮਹੂਰੀ ਜਥੇਬੰਦੀਆਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਤਿੱਖਾ ਸੰਘਰਸ਼ ਵਿੱਢ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਪੰਜਾਬ ਦੇ ਵੱਖ ਵੱਖ ਵਿਭਾਗਾਂ ਜਿਵੇਂ ਡਿਪਟੀ ਕਮਿਸ਼ਨਰ ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ, ਦਫ਼ਤਰ, ਤਹਿਸੀਲ, ਸਬ ਤਹਿਸੀਲ, ਖ਼ਜ਼ਾਨਾ ਦਫ਼ਤਰ, ਆਬਕਾਰੀ ਵਿਭਾਗ, ਜੰਗਲਾਤ ਵਿਭਾਗ, ਰੋਡਵੇਜ਼ ਵਿਭਾਗ, ਨਹਿਰੀ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਆਦਿ ਵਿਚ ਕੰਮ ਕਰਦੇ ਸਮੂਹ ਮਨਿਸਟਰੀਅਲ ਤੇ ਕਲੈਰੀਕਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਹਰਮਹਿੰਦਰ ਪਾਲ)-ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਦੀਆਂ ਵੱਖ-ਵੱਖ ਜੁਝਾਰੂ ਤੇ ਜਮਹੂਰੀ ਜਥੇਬੰਦੀਆਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਤਿੱਖਾ ਸੰਘਰਸ਼ ਵਿੱਢ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਪੰਜਾਬ ਦੇ ਵੱਖ ਵੱਖ ਵਿਭਾਗਾਂ ਜਿਵੇਂ ਡਿਪਟੀ ਕਮਿਸ਼ਨਰ ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ, ਦਫ਼ਤਰ, ਤਹਿਸੀਲ, ਸਬ ਤਹਿਸੀਲ, ਖ਼ਜ਼ਾਨਾ ਦਫ਼ਤਰ, ਆਬਕਾਰੀ ਵਿਭਾਗ, ਜੰਗਲਾਤ ਵਿਭਾਗ, ਰੋਡਵੇਜ਼ ਵਿਭਾਗ, ਨਹਿਰੀ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਆਦਿ ਵਿਚ ਕੰਮ ਕਰਦੇ ਸਮੂਹ ਮਨਿਸਟਰੀਅਲ ਤੇ ਕਲੈਰੀਕਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਬਲਕਿ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਜਾਂ ਤਾਂ ਮੀਟਿੰਗਾਂ ਤੋਂ ਮੁੱਕਰਿਆ ਜਾਂਦਾ ਹੈ ਜਾਂ ਮੀਟਿੰਗਾਂ ਵਿਚ ਬਣੀ ਸਹਿਮਤੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਹੀ ਨਹੀਂ ਕੀਤਾ ਜਾਂਦਾ। ਕਲਮਛੋੜ ਹੜਤਾਲ ਦੌਰਾਨ ਸਥਾਨਕ ਨਹਿਰੀ ਕਾਲੋਨੀ ਵਿਖੇ ਹੋਈ ਮੁਲਾਜ਼ਮਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਧਰਨਿਆਂ ਵਿਚ ਸ਼ਮੂਲੀਅਤ ਕੀਤੀ ਜਾਂਦੀ ਸੀ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਆਪਣੀ ਸਰਕਾਰ ਬਣਨ ’ਤੇ ਇਨ੍ਹਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਇੱਥੋਂ ਤੱਕ ਕਿ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੇ ਗਏ ਘੋਲ ਵਿਚ ਨਿੱਜੀ ਤੌਰ ’ਤੇ ਸ਼ਮੂਲੀਅਤ ਕਰਕੇ ਕਰਮਚਾਰੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਸੀ, ਪ੍ਰੰਤੂ ਬੜੇ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਬਣਨ ਉਪਰੰਤ ਅਤੇ ਵਿੱਤ ਮੰਤਰੀ ਬਣਨ ਉਪਰੰਤ ਇਕ ਵਾਰ ਵੀ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਦੇ ਹੱਕ ਦੀ ਗੱਲ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਾਲਮੇਲ ਕਮੇਟੀ ਦੇ ਫ਼ੈਸਲੇ ਅਨੁਸਾਰ 7 ਅਗਸਤ ਨੂੰ ਚੰਡੀਗੜ੍ਹ ਵਿਖੇ ਲੱਖਾਂ ਦੀ ਗਿਣਤੀ ਵਿਚ ਮੁਲਾਜ਼ਮ ਪੰਜਾਬ ਦੇ ਵੱਖ-ਵੱਖ ਜਿਲਿ੍ਹਆਂ ਤੋਂ ਵਹੀਰਾਂ ਘੱਤ ਕੇ ਪਹੁੰਚਣਗੇ ਅਤੇ ਰੈਲੀ ਉਪਰੰਤ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ, ਸੀਨੀਅਰ ਆਗੂ ਕਾਲਾ ਸਿੰਘ ਬੇਦੀ, ਡੀ.ਸੀ. ਦਫ਼ਤਰ ਤੋਂ ਭੋਲਾ ਰਾਮ ਸੁਪਰਡੈਂਟ, ਗੁਰਮੀਤ ਪਾਲ ਰੀਡਰ, ਰੁਪਿੰਦਰ ਸਿੰਘ ਬਾਠ, ਵਿਪਨ ਕੁਮਾਰ, ਅਜੇਦੀਪ, ਸਿੱਖਿਆ ਵਿਭਾਗ ਤੋਂ ਸੰਦੀਪ ਸਿੰਘ ਬੱਤਰਾ, ਅਮਰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਗੁਰਮੀਤ ਸਿੰਘ, ਭਲਾਈ ਵਿਭਾਗ ਤੋਂ ਮਨੀ ਤੇ ਬਲਜਿੰਦਰ ਸਿੰਘ, ਰੁਜ਼ਗਾਰ ਦਫ਼ਤਰ ਤੋਂ ਸਾਹਿਲ, ਵਾਟਰ ਸਪਲਾਈ ਵਿਭਾਗ ਤੋਂ ਵਿਕਰਮਜੀਤ ਸਿੰਘ, ਜਲ ਸਰੋਤ ਵਿਭਾਗ ਤੋਂ ਗੁਰਮੀਤ ਸਿੰਘ, ਵੀਰ ਚੰਦ, ਸਮਾਜਿਕ ਸੁਰੱਖਿਆ ਵਿਭਾਗ ਤੋਂ ਭੁਪਿੰਦਰ ਸਿੰਘ, ਸੀ.ਡੀ.ਪੀ.ਓ. ਦਫ਼ਤਰ ਤੋਂ ਪਵਨ ਕੁਮਾਰ, ਬੀ ਐਂਡ ਆਰ ਤੋਂ ਪਰਮਦੀਪ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਤੋਂ ਵਿਕਰਮਜੀਤ ਸਿੰਘ, ਕੋਆਪ੍ਰੇਟਿਵ ਬੈਂਕ ਤੋਂ ਅਰਵਿੰਦਰ ਸਿੰਘ ਤੇ ਧਰਮ ਚੰਦ, ਖੇਤੀਬਾੜੀ ਵਿਭਾਗ ਤੋਂ ਗੁਰਪ੍ਰੀਤ ਸਿੰਘ ਸਟੈਨੋ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਸੁਰਿੰਦਰ ਕੁਮਾਰ ਅਤੇ ਡੀ.ਪੀ.ਆਰ.ਓ. ਦਫ਼ਤਰ ਤੋਂ ਮੇਹਰ ਚੰਦ ਆਦਿ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਨੇ ਜੈਤੋ ਹਲਕੇ ’... ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ‘ਜਗੀਰ ਸੱਧਰ ਕਾਵਿ-ਚਿੰਤਨ ਤੇ ਸਨਮਾਨ’ ਸਮਾਗਮ ਕਰਵਾਇਆ
Ad Position 24
No active advertisement