ਉਮੀਦਵਾਰਾਂ ਨੂੰ ਟਿਕਟਾਂ ਦੇਣ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਭੂਮਿਕਾ ਹੋਵੇਗੀ-ਭੁਪੇਸ਼ ਬਘੇਲ
ਫ਼ਰੀਦਕੋਟ , 5 ਅਗਸਤ - ਪੰਜਾਬ ਕਾਂਗਰਸ ਵਲੋਂ ਮਾਲਵਾ ਖੇਤਰ ਵਿਚ ਆਰੰਭ ਕੀਤੀਆਂ ਗਈਆਂ ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮ ਤਹਿਤ ਰੈਲੀਆਂ ਦੌਰਾਨ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਚ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ ’ ਤੇ ਹਨ ਅਤੇ ਹਰ ਵਰਕਰ ਨੂੰ ਇਕ ਉਮੀਦਵਾਰ ਵਜੋਂ ਇਨ੍ਹਾਂ ਚੋਣਾਂ ਵਿਚ ਕੂਦ ਪੈਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਉਹ ਦਿੱਲੀ ਤੋਂ ਪਾਰਟੀ ਹਾਈ ਕਮਾਡ ਮਲਿਕਅਰਜਨ ਖੜਗੇ ਅਤੇ ਰਾਹੁਲ ਗਾਂਧੀ ਦਾ ਸੁਨੇਹਾ ਲੈ ਕੇ ਆਏ ਹਨ ।
ਫ਼
ਫ਼ਰੀਦਕੋਟ ਵਿਖੇ ਕੀਤੀ ਗਈ ਕਾਂਗਰਸ ਦੀ ਵਿਸ਼ਾਲ ਰੈਲੀ ’ਚ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ, ਸਕੱਤਰ ਰਵਿੰਦਰ ਡਾਲਵੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ। ਅਜੀਤ ਤਸਵੀਰ
ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਵਿਦਿਆਰਥੀ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਅਤੇ ਅਧਿਆਪਕਾਂ ਨਾਲ। ਅਜੀਤ ਤਸਵੀਰ
06-08-2026
ਫ਼ਰੀਦਕੋਟ , 5 ਅਗਸਤ - ਪੰਜਾਬ ਕਾਂਗਰਸ ਵਲੋਂ ਮਾਲਵਾ ਖੇਤਰ ਵਿਚ ਆਰੰਭ ਕੀਤੀਆਂ ਗਈਆਂ ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮ ਤਹਿਤ ਰੈਲੀਆਂ ਦੌਰਾਨ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਚ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ ’ ਤੇ ਹਨ ਅਤੇ ਹਰ ਵਰਕਰ ਨੂੰ ਇਕ ਉਮੀਦਵਾਰ ਵਜੋਂ ਇਨ੍ਹਾਂ ਚੋਣਾਂ ਵਿਚ ਕੂਦ ਪੈਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਉਹ ਦਿੱਲੀ ਤੋਂ ਪਾਰਟੀ ਹਾਈ ਕਮਾਡ ਮਲਿਕਅਰਜਨ ਖੜਗੇ ਅਤੇ ਰਾਹੁਲ ਗਾਂਧੀ ਦਾ ਸੁਨੇਹਾ ਲੈ ਕੇ ਆਏ ਹਨ । ਉਨ੍ਹਾਂ ਸਪਸ਼ਟ ਕੀਤਾ ਹੈ ਕਿ ਆਉਣ ਵਾਲੀਆਂ ਚੋਣਾਂ ਵਿਚ ਟਿਕਟਾਂ ਉਪਰੋਂ ਨਹੀਂ ਹੇਠਲੇ ਪੱਧਰ ’ ਤੇ ਕਾਂਗਰਸੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਦਿੱਤੀਆਂ ਜਾਣਗੀਆਂ । ਉਮੀਦਵਾਰਾਂ ਦੀ ਚੋਣ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਭੂਮਿਕਾ ਹੋਵੇਗੀ । ਅੱਜ ਦੇ ਇਕੱਠ ਲਈ ਜ਼ਿਲ੍ਹਾ ਪ੍ਰਧਾਨ ਬੱਬੂ ਬਰਾੜ ਦੀ ਸ਼ਲਾਘਾ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਬੱਬੂ ਬਰਾੜ ਨੇ ਬੂਥ ਪੱਧਰ ਅਤੇ ਪਾਰਟੀ ਦੀ ਇਕਜੁਟਤਾ ਲਈ ਵੱਡਾ ਕੰਮ ਕੀਤਾ ਹੈ । ਉਮੀਦਵਾਰਾਂ ਦੀ ਚੋਣ ਬਾਰੇ ਵਿਸਥਾਰ ਨਾਲ ਜ਼ਿਕਰ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਪਾਰਟੀ ਦੇ ਵੱਡੇ ਲੀਡਰ ਆਪਣੇ ਆਪਣੇ ਇਲਾਕਿਆਂ ਦਾ ਠੇਕਾ ਲੈ ਲੈਂਦੇ ਸਨ ਅਤੇ ਇਕ ਤੋਂ ਜ਼ਿਆਦਾ ਸੀਟਾਂ ਦੀ ਮੰਗ ਕਰਦੇ ਸਨ ਪ੍ਰੰਤੂ ਹੁਣ ਕਾਂਗਰਸ ਦੀ ਨਵੀਂ ਨੀਤੀ ਕਾਰਨ ਅਜਿਹਾ ਨਹੀਂ ਹੋਵੇਗਾ । ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਵਲੋਂ ਆਰੰਭੀ ਇਸ ਮੁਹਿੰਮ ਦੌਰਾਨ ਕਿਹਾ ਕਿ ਕਾਂਗਰਸ ਨੂੰ ਖ਼ਤਮ ਕਰਨ ਲਈ ਰਾਜਾ ਵੜਿੰਗ ਜ਼ਿੰਮੇਵਾਰ ਨਹੀਂ ਇਹ ਕੈਪਟਨ ਅਮਰਿੰਦਰ ਸਿੰਘ ਨੇ ਖ਼ਤਮ ਕੀਤੀ ਹੈ । ਉਨ੍ਹਾਂ ਕਿਹਾ ਕਿ 2017 ਵਿਚ ਕਾਂਗਰਸ ਨੇ ਪੰਜਾਬ ’ ਚ 80 ਸੀਟਾਂ ’ ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ 2022 ਵਿਚ 18 ਸੀਟਾਂ ’ ਤੇ ਸਬਰ ਕਰਨ ਪਿਆ । ਉਨ੍ਹਾਂ ਕਿਹਾ ਕਿ ਇਸ ਸਭ ਕੈਪਟਨ ਅਮਰਿੰਦਰ ਸਿੰਘ ਦੀਆਂ ਗ਼ਲਤ ਨੀਤੀਆਂ ਅਤੇ ਮਾੜੇ ਸੁਭਾਅ ਕਾਰਨ ਹੋਇਆ । ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੰਜਾਬ ’ ਚ ਕਾਂਗਰਸ ਦੀ ਵਾਂਗ ਡੋਰ ਦਿੱਤੀ ਤਾਂ ਉਸ ਸਮੇਂ ਸਾਰੀ ਕਾਂਗਰਸ ਟੁੱਟ ਚੁੱਕੀ ਸੀ ਪ੍ਰੰਤੂ ਇਸ ਦੇ ਬਾਵਜੂਦ ਉਨ੍ਹਾਂ ਨੇ ਮਿਹਨਤ ਕਰਕੇ ਪਾਰਲੀਮੈਂਟ ’ ਚ 7 ਸੀਟਾਂ ਕਾਂਗਰਸ ਨੂੰ ਲੈ ਕੇ ਦਿੱਤੀਆਂ ਜਿਨ੍ਹਾਂ ਵਿਚੋਂ ਚਾਰ ਸੀਟਾਂ ਮਾਲਵਾ ਖੇਤਰ ਨਾਲ ਸਬੰਧਿਤ ਹਨ । ਉਨ੍ਹਾਂ ਆਮ ਆਦਮੀ ਪਾਰਟੀ ’ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀ ਸੱਤਾ ਵਿਚ ਕਾਂਗਰਸ ਅਤੇ ਅਕਾਲੀਆਂ ਨੂੰ ਬਦਨਾਮ ਕਰਕੇ ਆਈ ਸੀ । ਇਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਧੋਖਾ ਦਿੱਤਾ । ਸਰਕਾਰ ਬਣਦਿਆਂ ਹੀ ਇਨ੍ਹਾਂ ਨੇ ਕੋਈ ਮਸਲਾ ਹੱਲ ਕਰਨ ਦੀ ਬਜਾਏ ਕਿਸਾਨਾਂ , ਵਪਾਰੀਆਂ , ਮੁਲਾਜ਼ਮਾਂ ਨੂੰ ਬੇਰਹਿਮੀ ਨਾਲ ਕੁੱਟਿਆ (ਬਾਕੀ ਸਫਾ 6 ’ ਤੇ )