06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਖੁੰਡੇ ਹਲਾਲ ਵਿਖੇ ਭਗਵੰਤ ਸਰਕਾਰ ਦਾ ਪੁਤਲਾ ਫ਼ੂਕਿਆ

ਮੰਡੀ ਲੱਖੇਵਾਲੀ, 5 ਅਗਸਤ (ਮਿਲਖ ਰਾਜ)-ਪਿੰਡ ਖੁੰਡੇ ਹਲਾਲ ਵਿਖੇ ਬਰਨਾਲਾ ਵਿਖੇ ਭਾਜਪਾ ਆਗੂ ਪਰਮਿੰਦਰ ਸਿੰਘ ਪਾਸ਼ਾ ਦੀ ਅਗਵਾਈ ਵਿਚ ਗ਼ਰੀਬ ਪਰਿਵਾਰਾਂ ਤੇ ਮੁਲਾਜ਼ਮਾਂ ਨਾਲ ਭਗਵੰਤ ਸਰਕਾਰ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-08-2026
ਮੰਡੀ ਲੱਖੇਵਾਲੀ, 5 ਅਗਸਤ (ਮਿਲਖ ਰਾਜ)-ਪਿੰਡ ਖੁੰਡੇ ਹਲਾਲ ਵਿਖੇ ਬਰਨਾਲਾ ਵਿਖੇ ਭਾਜਪਾ ਆਗੂ ਪਰਮਿੰਦਰ ਸਿੰਘ ਪਾਸ਼ਾ ਦੀ ਅਗਵਾਈ ਵਿਚ ਗ਼ਰੀਬ ਪਰਿਵਾਰਾਂ ਤੇ ਮੁਲਾਜ਼ਮਾਂ ਨਾਲ ਭਗਵੰਤ ਸਰਕਾਰ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਬੋਲਦਿਆਂ ਪਰਮਿੰਦਰ ਪਾਸ਼ਾ ਬੱਲਮਗੜ੍ਹ ਨੇ ਕਿਹਾ ਕਿ ਅਨੁਸੂਚਿਤ ਜਾਤੀ (ਐੱਸ.ਸੀ.) ਭਾਈਚਾਰੇ ਅਤੇ ਗ਼ਰੀਬ ਲੋਕਾਂ ਨਾਲ ਹੋ ਰਹੇ ਕਥਿਤ ਅੱਤਿਆਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਰਨਾਲਾ ਦੀ ਘਟਨਾ ਵਿਚ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਿਰਫ਼ ਡੀ.ਐੱਸ.ਪੀ. ਨੂੰ ਮੁਅੱਤਲ ਕਰਨਾ ਕਾਫ਼ੀ ਨਹੀਂ ਹੈ। ਉਨ੍ਹਾਂ ਦੀ ਮੰਗ ਹੈ ਕਿ ਸੰਬੰਧਿਤ ਐੱਸ.ਐੱਚ.ਓ., ਕਾਂਸਟੇਬਲ ਅਤੇ ਹੁਕਮ ਦੇਣ ਵਾਲੇ ਐੱਸ.ਡੀ.ਐੱਮ. ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇ। ਪਰਮਿੰਦਰ ਪਾਸ਼ਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ 33 ਵਿਧਾਇਕਾਂ ਵਿਚ ਕਈ ਕੈਬਨਿਟ ਮੰਤਰੀ ਐੱਸ.ਸੀ. ਭਾਈਚਾਰੇ ਨਾਲ ਸੰਬੰਧਿਤ ਹਨ, ਪਰ ਉਨ੍ਹਾਂ ਵਿਚੋਂ ਕਿਸੇ ਨੇ ਵੀ ਪੀੜਤ ਪਰਿਵਾਰਾਂ ਲਈ ਆਵਾਜ਼ ਨਹੀਂ ਉਠਾਈ। ਹੋਰ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਦਿੱਤੀਆਂ ਕਈ ਯੋਜਨਾਵਾਂ ਦਾ ਸਿਹਰਾ ਵੀ ਪੰਜਾਬ ਸਰਕਾਰ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖ਼ਰ੍ਹੀ ਨਹੀਂ ਉਤਰੀ। ਪਿੰਡ ਵਾਸੀਆਂ ਨੇ ਭਰੋਸਾ ਦਿੱਤਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨਗੇ। ਇਸ ਮੌਕੇ ਨਾਨਕ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਰਿੰਕੂ ਸਿੰਘ, ਚਮਨਦੀਪ ਸਿੰਘ, ਮੋਦੀ ਸਿੰਘ, ਰਮਨਦੀਪ ਸਿੰਘ, ਮਦਨ ਸਿੰਘ (ਸਾਬਕਾ ਬਲਾਕ ਸੰਮਤੀ ਮੈਂਬਰ) ਅਤੇ ਨਾਇਬ ਸਿੰਘ ਚਿੱਬੜਾਂਵਾਲੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਕਾਮਿਆਂ ਵਲੋਂ ਪੀ. ਐੱਸ. ਪੀ. ਸੀ. ਐੱਲ. ਡਵੀਜ਼ਨ ਦਫ਼ਤਰ ਵਿਖੇ ਧਰਨਾ ਜਾਰੀ ਅਗਲੀ ਖ਼ਬਰ ਐੱਸ.ਆਈ.ਆਰ. ਪ੍ਰਕਿਰਿਆ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
Ad Position 24
No active advertisement