05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਿਸ਼ੋਰ ਸਿੱਖਿਆ ਮੁਕਾਬਲਿਆਂ ’ਚ ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਮਾਰੀਆਂ ਮੱਲਾਂ

ਕੋਟਕਪੂਰਾ, 5 ਅਗਸਤ (ਮੋਹਰ ਸਿੰਘ ਗਿੱਲ)-ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਏ ਗਏ ਬਲਾਕ ਪੱਧਰੀ ਕਿਸ਼ੋਰ ਸਿੱਖਿਆ ਮੁਕਾਬਲਿਆਂ ਵਿਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ।

Ad Position 21
No active advertisement
ਅਜੀਤ ਡੈਸਕ 06-08-2026
ਕੋਟਕਪੂਰਾ, 5 ਅਗਸਤ (ਮੋਹਰ ਸਿੰਘ ਗਿੱਲ)-ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਏ ਗਏ ਬਲਾਕ ਪੱਧਰੀ ਕਿਸ਼ੋਰ ਸਿੱਖਿਆ ਮੁਕਾਬਲਿਆਂ ਵਿਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਪਿ੍ਰੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਰੈਡ ਰਿਬਨ ਪ੍ਰਸ਼ਨੋਤਰੀ ਮੁਕਾਬਲੇ ਵਿਚ ਇਸ ਸੰਸਥਾ ਦੀਆਂ ਵਿਦਿਆਰਥਣਾਂ ਅਸ਼ਮੀਤ ਅਤੇ ਮੰਨਤ ਨੇ ਪਹਿਲਾ ਸਥਾਨ ਹਾਸਿਲ ਕੀਤਾ। ਲੋਕ-ਨਾਚ ਮੁਕਾਬਲੇ ਵਿਚ ਹਰਿਆਣਵੀ ਨਾਚ ਪੇਸ਼ ਕਰਦਿਆਂ ਗੁਰਜੋਤ ਕੌਰ ਅਤੇ ਸਾਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਰੋਲ ਪਲੇਅ ਮੁਕਾਬਲੇ ਵਿਚ ਲਿਬਾਨੀਆ ਅਤੇ ਸਾਥਣਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਰਣਜੀਤਾ, ਸਿਲਕੀ ਅਰੋੜਾ, ਚੰਦਨ ਭਾਰਤੀ, ਸੰਦੀਪ ਕੌਰ, ਸਰਬਜੀਤ ਕੌਰ, ਅਰਸ਼ਦੀਪ ਮੋਗਲਾ ਨੇ ਕਰਵਾਈ। ਜੇਤੂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਪਿ੍ਰੰਸੀਪਲ ਕੁਲਵਿੰਦਰ ਕੌਰ ਬਲਾਕ ਨੋਡਲ ਅਫ਼ਸਰ ਨੇ ਸਨਮਾਨਿਤ ਕੀਤਾ। ਪਿ੍ਰੰਸੀਪਲ ਸਹੋਤਾ ਨੇ ਮੁਕਾਬਲਿਆਂ ਲਈ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਟੀਮਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸ਼ਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਬੂਟਾ ਸਿੰਘ ਵਾਕਫ਼, ਸਵਰਨਜੀਤ ਸਿੰਘ, ਰਾਜਿੰਦਰ ਸਿੰਘ, ਹਰਸ਼ਮੀਨ ਸਿੰਘ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਖੇਡ ਮੁਕਾਬਲਿਆਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਨੇ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਆਊਟਸੋਰਸ ਕਾਮਿਆਂ ਵਲੋਂ ਪੀ. ਐੱਸ. ਪੀ. ਸੀ. ਐੱਲ. ਡਵੀਜ਼ਨ ਦਫ਼ਤਰ ਵਿਖੇ ਧਰਨਾ ਜਾਰੀ
Ad Position 24
No active advertisement