05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

Ad Position 21
No active advertisement
ਪਿੰਡ ਰੁਪਾਣਾ ਦੇ ਹੋਸਟਲ ਵਿਚ ਗੱਦੇ ਦੇਣ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਨਾਲ ਬਰਨੇਕ ਸਿੰਘ ਅਤੇ ਹੋਰ। ਤਸਵੀਰ: ਜਗਜੀਤ ਸਿੰਘ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ, ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ, ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਨ੍ਹਾਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ’ਤੇ ਹੱਲ ਨਹੀਂ ਹੋ ਸਕਦੀਆਂ, ਉਨ੍ਹਾਂ ਸਮੱਸਿਆਵਾਂ ਨੂੰ ਮੁੱਖ ਦਫ਼ਤਰ ਪੱਧਰ ’ਤੇ ਹੱਲ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਨਾਲ ਸੰਬੰਧਿਤ ਨਗਰ ਕੌਸਲਾਂ, ਪਾਵਰਕਾਮ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ ਅਤੇ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਆਪਸੀ ਤਾਲਮੇਲ ਨਾਲ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਢੁਕਵੀਆਂ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਸ਼ਹਿਰ ਦੀ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਇਸ ਮੌਕੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਮੱਸਿਆਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਹਰਕਮਲ ਕੌਰ ਐੱਸ.ਪੀ. (ਐੱਚ), ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ, ਹਲਕਾ ਮਲੋਟ ਦੇ ਚੇਅਰਮੈਨ ਦੀਪਾਂਸੂ ਵਧਵਾ ਤੋਂ ਇਲਾਵਾ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਮਰੱਥਾ ਨਿਰਮਾਣ ਸਿਖਲਾਈ ਸੈਸ਼ਨ ਕਰਵਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਪਿੰਡ ਚੱਕ ਮਦਰੱਸਾ ਇਕਾਈ ਦੀ ਚੋਣ
Ad Position 24
No active advertisement