05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੰਗਾਂ ਮਨਾਉਣ ਲਈ ਕਿਸਾਨ ਯੂਨੀਅਨ ਵਲੋਂ ਸਪੀਕਰ ਸੰਧਵਾਂ ਦੇ ਘਰ ਅੱਗੇ ਵਿਸ਼ਾਲ ਰੋਸ ਧਰਨਾ

ਕੋਟਕਪੂਰਾ, 5 ਅਗਸਤ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਅੱਜ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ, ਲੈਂਡ ਮਾਰਗੇਜ਼ ਬੈਂਕਾਂ ਵਲੋਂ ਕਰਜ਼ਾ ਦੇਣ ਸਮੇਂ ਲਏ ਗਏ ਖ਼ਾਲੀ ਚੈਕ ਵਾਪਸ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਧਰਨਾ ਸ਼ੁਰੂ ਕੀਤਾ ਗਿਆ ਹੈ।

Ad Position 21
No active advertisement
ਬਰੀਵਾਲਾ ਵਿਖੇ ਸੋਹਣ ਸਿੰਘ ਸੰਧੂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੇ ਹੋਰ। ਅਜੀਤ ਤਸਵੀਰ 06-08-2026
ਕੋਟਕਪੂਰਾ, 5 ਅਗਸਤ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਅੱਜ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ, ਲੈਂਡ ਮਾਰਗੇਜ਼ ਬੈਂਕਾਂ ਵਲੋਂ ਕਰਜ਼ਾ ਦੇਣ ਸਮੇਂ ਲਏ ਗਏ ਖ਼ਾਲੀ ਚੈਕ ਵਾਪਸ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਧਰਨਾ ਸ਼ੁਰੂ ਕੀਤਾ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੀਆਂ ਵਾਲਾ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਮੋਰਚੇ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਹੋਏ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਨਾਲ ਹੀ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਹੋਰ ਦੇਰੀ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਤੱਕ ਵੀ ਵਧਾਇਆ ਜਾ ਸਕਦਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ ਸੀ, ਪਰ ਉਸ ਵਿਚ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਪੰਜਾਬ ਵਿਧਾਨ ਸਭਾ ਸਪੀਕਰ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੇ ਕਰਜ਼ੇ ਤੋਂ ਪ੍ਰੇਸਾਨ ਹੋ ਕੇ ਰੇਲਗੱਡੀ ਅੱਗੇ ਕੁੱਦ ਕੇ ਖੁਦਕੁਸ਼ੀ ਕਰ ਲਈ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਭੋਗ ਸਮਾਗਮ ਦੌਰਾਨ ਪਰਿਵਾਰ ਦੀ ਹਰ ਸੰਭਵ ਮੱਦਦ ਅਤੇ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਦੋਸ਼ ਲਗਾਇਆ ਕਿ ਲੈਂਡ ਮਾਰਗੇਜ਼ ਬੈਂਕਾਂ ਵਲੋਂ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕਰਜ਼ਾ ਦੇਣ ਸਮੇਂ ਲਏ ਗਏ ਖ਼ਾਲੀ ਚੈਕਾਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਵਲੋਂ 30 ਮਾਰਚ ਤੋਂ ਫ਼ਰੀਦਕੋਟ ਵਿਚ ਲੈਂਡ ਮਾਰਗੇਜ ਬੈਂਕ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਹਮੇਸ਼ਾ ਯਤਨਸ਼ੀਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਡੱਬਵਾਲੀ ਤੋਂ ਲੰਬੀ ਜਾ ਰਹੀ ਕਾਰ ਓਵਰਬਰਿਜ ਨਾਲ ਟਕਰਾਈ, ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਅਨਾਜ ਮੰਡੀ ਗੱਲਾ ਮਜ਼ਦੂਰ ਯੂਨੀਅਨ ਦੀ ਚੋਣ ਹੋਈ, ਰਾਜ ਕੁਮਾਰ ਬਣੇ ਪ੍ਰਧਾਨ ਪੀ.ਐੱਮ. ਪੋਸ਼ਣ (ਮਿਡ-ਡੇ-ਮੀਲ) ਸਕੀਮ ਅਧੀਨ ਕੁ...
Ad Position 24
No active advertisement