ਨੀਟ ਪ੍ਰੀਖਿਆ ਪਾਸ ਕਰਕੇ ਅਨਮੋਲਪ੍ਰੀਤ ਸਿੰਘ ਨੇ ਮੈਡੀਕਲ ਕਾਲਜ ’ਚ ਦਾਖ਼ਲਾ ਹਾਸਿਲ ਕੀਤਾ
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਦੇ ਵਿਦਿਆਰਥੀ ਰਹੇ ਅਨਮੋਲਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਲੈਪੋ ਨੇ ਨੀਟ ਦੀ ਪ੍ਰੀਖਿਆ ਵਿਚ ਸਫ਼ਲਤਾ ਹਾਸਿਲ ਕਰਨ ਮਗਰੋਂ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਦਾਖ਼ਲਾ ਹਾਸਿਲ ਕੀਤਾ। ਅਨਮੋਲਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਉਸ ਦੇ ਮਾਪਿਆਂ, ਅਧਿਆਪਕਾਂ ਤੇ ਸਮੁੱਚੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ।
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਦੇ ਵਿਦਿਆਰਥੀ ਰਹੇ ਅਨਮੋਲਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਲੈਪੋ ਨੇ ਨੀਟ ਦੀ ਪ੍ਰੀਖਿਆ ਵਿਚ ਸਫ਼ਲਤਾ ਹਾਸਿਲ ਕਰਨ ਮਗਰੋਂ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਦਾਖ਼ਲਾ ਹਾਸਿਲ ਕੀਤਾ। ਅਨਮੋਲਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਉਸ ਦੇ ਮਾਪਿਆਂ, ਅਧਿਆਪਕਾਂ ਤੇ ਸਮੁੱਚੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਦੇ ਸਮੂਹ ਸਟਾਫ਼ ਵਲੋਂ ਅਨਮੋਲਪ੍ਰੀਤ ਸਿੰਘ ਤੇ ਪਰਿਵਾਰ ਨੂੰ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਗੁਰਬੀਰ ਸਿੰਘ ਬਰਾੜ, ਐਡਵੋਕੇਟ ਫਤਿਹਬੀਰ ਸਿੰਘ ਬਰਾੜ ਤੇ ਪ੍ਰਿੰਸੀਪਲ ਨੇ ਇਸ ਸਫ਼ਲਤਾ ਨੂੰ ਵਿਦਿਆਰਥੀ ਦੀ ਮਿਹਨਤ ਲੱਗਣਾ ਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਦੱਸਿਆ। ਉਨ੍ਹਾਂ ਅਨਮੋਲਪ੍ਰੀਤ ਸਿੰਘ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।