ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮੀਟਿੰਗ ਦੌਰਾਨ ਪੰਜਾਬ ਬਚਾਓ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੇਵਾ ਮੁਕਤ ਡੀ.ਐੱਸ.ਪੀ. ਦਰਸ਼ਨ ਸਿੰਘ ਚੱਕ ਸ਼ੇਰੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਮੀਟਿੰਗ ਦੌਰਾਨ ਜਸਵੰਤ ਸਿੰਘ ਬਰਾੜ ਭਾਗਸਰ, ਇੰਦਰਪਾਲ ਸਿੰਘ ਸੰਧੂ, ਬਲਵਿੰਦਰ ਸਿੰਘ ਤੇ ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਸਰਕਾਰ ਦੀਆਂ ਮੁਲਾਜ਼ਮ ਤੇ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਮੁੱਖ ਮਹਿਮਾਨ ਬਲਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਛੇੜਿਆ ਗਿਆ ਸੰਘਰਸ਼ ਇਕ ਇਤਿਹਾਸਕ ਸੰਘਰਸ਼ ਹੈ, ਜੋ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਤੇ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਪੰਜਾਬ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ। ਉਨ੍ਹਾਂ ਚੰਡੀਗੜ੍ਹ ਰੈਲੀ ਵਿਚ ਭਾਗ ਲੈਣ ਵਾਲੇ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸਾਥ ਦੀ ਉਮੀਦ ਕੀਤੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਕੁਲਦੀਪ ਸਿੰਘ ਬਰਾੜ ਤੇ ਇਕਬਾਲ ਸਿੰਘ ਪ੍ਰਿੰਸੀਪਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਗਈ। ਮੀਟਿੰਗ ਦੌਰਾਨ ਇਕਬਾਲ ਸਿੰਘ ਵਲੋਂ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਹਰਨੇਕ ਸਿੰਘ ਗਿੱਲ, ਮਲਕੀਤ ਸਿੰਘ ਸਰਾਂ, ਹਰਨਾਮ ਚੰਦ, ਬਲਰਾਜ ਸਿੰਘ, ਲਖਵਿੰਦਰ ਸਿੰਘ, ਟੇਕ ਸਿੰਘ, ਅੰਗਰੇਜ਼ ਸਿੰਘ, ਇੰਦਰਪਾਲ ਸਿੰਘ, ਜੱਗਾ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਹਜੂਰ ਸਿੰਘ, ਬਲਜੀਤ ਸਿੰਘ ਅਰੋੜਾ, ਰਜਿੰਦਰ ਪਾਲ, ਨਗਿੰਦਰ ਸਿੰਘ, ਸ਼ਾਮ ਲਾਲ, ਰੋਸ਼ਨ ਲਾਲ ਅਤੇ ਕਸ਼ਮੀਰੀ ਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਪੈਨਸ਼ਨਰ ਮੌਜੂਦ ਸਨ।