11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ-ਭੀਨਾ ਬਰਾੜ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਨੌਜਵਾਨ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਤੇ ਗਾਰੰਟੀਆਂ ਕੀਤੀਆਂ ਗਈਆਂ ਸਨ।

Ad Position 21
No active advertisement
ਅਜੀਤ ਡੈਸਕ 11-08-2026
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਨੌਜਵਾਨ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਤੇ ਗਾਰੰਟੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਵਿਚ ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਪੰਜਾਬ ਦੇ ਕਰਜ਼ੇ ਨੂੰ ਖ਼ਤਮ ਕਰਨ ਦੇ ਦਾਅਵੇ ਵੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਸੀ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਥਿਤ ਤੌਰ ’ਤੇ ਲੁੱਟਿਆ ਗਿਆ ਇਕ-ਇਕ ਪੈਸਾ ਵਾਪਸ ਲਿਆ ਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਜਾਵੇਗਾ। ਭੀਨਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੇ ਗਾਰੰਟੀਆਂ ਵਿਚੋਂ ਕਿੰਨੇ ਪੂਰੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਵੱਡੀ ਜ਼ਿੰਮੇਵਾਰੀ ਵਾਲੀ ਹੁੰਦੀ ਹੈ ਅਤੇ ਸਰਕਾਰ ਨੂੰ ਲੋਕਾਂ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਅਤੇ ਚੋਣ ਵਾਅਦਿਆਂ ਦੀ ਸਥਿਤੀ ਬਾਰੇ ਪੰਜਾਬ ਦੀ ਜਨਤਾ ਸਾਹਮਣੇ ਸਪੱਸ਼ਟ ਜਾਣਕਾਰੀ ਰੱਖੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਅਗਲੀ ਖ਼ਬਰ ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ
Ad Position 24