ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿਚ ਡਾ.
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿਚ ਡਾ. ਲਖਬੀਰ ਕੌਰ ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕਿ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਂਗੂ ਨੂੰ ਇਕ ਨੋਟੀਫਾਇਡ ਬਿਮਾਰੀ ਹੈ ਅਤੇ ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਚ ਘਰ-ਘਰ ਜਾ ਕੇ ਡੇਂਗੂ ਦੇ ਫ਼ੈਲਣ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ੍ਹ ਪਾਣੀ ਵਿਚ ਲਾਰਵਾ ਵਿਰੋਧੀ ਸਪ੍ਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੈਂਫ਼ਲੈਂਟ ਵੰਡੇ ਜਾ ਰਹੇ ਹਨ। ਇਸੇ ਤਰ੍ਹਾਂ ਘਰਾਂ ਵਿਚ ਖੜੇ੍ਹ ਪਾਣੀ ਵਿਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਰਸਾਤਾਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਨਾਲ ਜਗ੍ਹਾ-ਜਗ੍ਹਾ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਨਾਲ ਮੱਛਰ ਦੀ ਪੈਦਾਇਸ਼ ਹੋਣ ਦਾ ਖ਼ਤਰਾ ਬਣ ਗਿਆ ਹੈ, ਇਸ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ । ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਕੁਲਬੀਰ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਡਾ. ਅਰਪਣਦੀਪ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਲਾਲ ਚੰਦ ਸਿਹਤ ਇੰਸਪੈਕਟਰ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।