ਸਕੂਲੀ ਬੱਚਿਆਂ ਨੂੰ ਡੀ ਵਾਰਮਿੰਗ ਦਿਵਸ ’ਤੇ ਐਲਬੈਂਡਾਜ਼ੋਲ ਦੀਆਂ ਖੁਰਾਕਾਂ ਦਿੱਤੀਆਂ
ਬਾਜਾਖਾਨਾ, 10 ਅਗਸਤ (ਜਗਦੀਪ ਸਿੰਘ ਗਿੱਲ)-ਡਾ. ਨਵਪ੍ਰੀਤ ਗਰੇਵਾਲ ਸੀਨੀਅਰ ਮੈਡੀਕਲ ਅਫ਼ਸਰ ਸੀ.
ਬਾਜਾਖਾਨਾ, 10 ਅਗਸਤ (ਜਗਦੀਪ ਸਿੰਘ ਗਿੱਲ)-ਡਾ. ਨਵਪ੍ਰੀਤ ਗਰੇਵਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਬਾਜਾਖਾਨਾ ਦੀ ਅਗਵਾਈ ਵਿਚ ਕਸਬਾ ਬਾਜਾਖਾਨਾ ਦੇ ਸਕੂਲਾਂ ਵਿਖੇ ਡੀ ਵਾਰਮਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਬੀ.ਈ.ਈ ਫ਼ਲੈਗ ਚਾਵਲਾ ਅਤੇ ਸਿਹਤ ਸੁਪਰਵਾਈਜ਼ਰ ਕੰਵਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਾਲ ਐਲਬੈਂਡਾਜੋਲ ਦੀਆਂ ਖੁਰਾਕਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮ.ਪ.ਹ.ਵ. ਚਮਕੌਰ ਸਿੰਘ ਅਤੇ ਅਮਰਜੀਤ ਕੌਰ ਨੇ ਕਿਹਾ ਕਿ ਪੇਟ ਦੇ ਕੀੜਿਆਂ ਕਰਕੇ ਬੱਚਿਆਂ ਦੀ ਸਿਹਤ ਦਾ ਕਾਫ਼ੀ ਨੁਕਸਾਨ ਹੁੰਦਾ ਹੈ, ਜਿਸ ਕਰਕੇ ਵਿਦਿਆਰਥੀਆਂ ਦੀ ਪੜਾਈ ਕਾਫੀ ਪ੍ਰਭਾਵਿਤ ਹੁੰਦੀ ਹੈ, ਇਸ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਐਲਬੈਂਡਾਜੋਲ ਗੋਲੀ ਦਿੱਤੀ ਜਾਵੇ । ਉਨ੍ਹਾਂ ਬੱਚਿਆਂ ਨੂੰ ਸਰੀਰ ਦੀ ਸਫ਼ਾਈ ਰੱਖਣ ਲਈ ਪ੍ਰੇਰਿਆ ਤਾਂ ਜੋ ਬੱਚਿਆਂ ਦਾ ਬਿਮਾਰੀਆਂ ਤੋਂ ਬਚਾਅ ਹੋ ਸਕੇ ।