ਡੀ. ਸੀ. ਐਮ. ਸਕੂਲ ’ਚ ‘ਰੌਣਕਾਂ ਤੀਆਂ ਦੀਆਂ’ ’ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਸਾਉਣ ਮਹੀਨੇ ਦਾ ਸਮੁੱਚੀ ਪੰਜਾਬੀਅਤ ਅਤੇ ਪੰਜਾਬੀ ਕੁੜੀਆਂ ਨਾਲ ਖ਼ਾਸ ਰਿਸ਼ਤਾ ਜੁੜਿਆ ਹੋਇਆ ਹੈ। ਇਸ ਮਹੀਨੇ ਨੂੰ ਪੰਜਾਬ ਤੋਂ ਇਲਾਵਾ ਵਿਦੇਸ਼ਾਂ ’ਚ ਬੈਠੀਆਂ ਪੰਜਾਬਣਾਂ ਵੀ ਬੜੇ ਚਾਵਾਂ ਨਾਲ ਮਨਾਉਂਦੀਆਂ ਹਨ।
ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਸਾਉਣ ਮਹੀਨੇ ਦਾ ਸਮੁੱਚੀ ਪੰਜਾਬੀਅਤ ਅਤੇ ਪੰਜਾਬੀ ਕੁੜੀਆਂ ਨਾਲ ਖ਼ਾਸ ਰਿਸ਼ਤਾ ਜੁੜਿਆ ਹੋਇਆ ਹੈ। ਇਸ ਮਹੀਨੇ ਨੂੰ ਪੰਜਾਬ ਤੋਂ ਇਲਾਵਾ ਵਿਦੇਸ਼ਾਂ ’ਚ ਬੈਠੀਆਂ ਪੰਜਾਬਣਾਂ ਵੀ ਬੜੇ ਚਾਵਾਂ ਨਾਲ ਮਨਾਉਂਦੀਆਂ ਹਨ। ਇਹ ਪ੍ਰਗਟਾਵਾ ਪਿ੍ਰੰਸੀਪਲ ਮੀਨਾਕਸ਼ੀ ਸ਼ਰਮਾ ਨੇ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ‘ਰੌਣਕਾਂ ਤੀਆਂ ਦੀਆਂ’ ਇਕ ਵਿਸ਼ੇਸ਼ ਪ੍ਰੋਗਰਾਮ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪੂਰੇ ਸਕੂਲ ਕੈਂਪਸ ਨੂੰ ਚਰਖਿਆਂ, ਖੂਹ, ਪੁਰਾਣੇ ਭਾਂਡੇ, ਫੁਲਕਾਰੀਆਂ, ਚਾਦਰਾਂ ਤੇ ਰੰਗੀਨ ਪੀਂਘਾਂ ਆਦਿ ਰਵਾਇਤੀ ਚੀਜਾਂ ਨਾਲ ਸਜਾਇਆ ਗਿਆ। ਇਸ ਪ੍ਰੋਗਰਾਮ ਵਿਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕੀਤੀ ਗਈ। ਨੰਨ੍ਹੇ-ਮੁੰਨੇ ਬੱਚਿਆਂ ਨੇ ਰੰਗ ਬਿਰੰਗੇ ਕੱਪੜੇ ਪਾ ਕੇ ਪੰਜਾਬੀ ਫੋਕ, ਗੀਤ, ਲੋਕ ਬੋਲੀਆਂ, ਲੋਕ-ਗੀਤ ਅਤੇ ਗਿੱਧਾ ਪਾ ਕੇ ਖ਼ੂਬ ਰੰਗ ਬੰਨਿ੍ਹਆ। ਲੜਕੀਆਂ ਦੇ ਮਿਸ ਪੰਜਾਬਣ ‘ਤੀਜ ਦਾ ਖ਼ਿਤਾਬ, ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਪਿ੍ਰੰਸੀਪਲ ਉਕਤ ਤਿਉਹਾਰ ਦੀ ਸਭਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਤਿਉਹਾਰ ਸਾਡੀ ਜ਼ਿੰਦਗੀ ਵਿਚ ਖੁਸ਼ੀਆਂ ਲੈ ਕੇ ਆਉਂਦਾ ਹੈ। ਸਾਨੂੰ ਸਾਰਿਆਂ ਨੂੰ ਖੁਸ਼ੀ-ਖੁਸ਼ੀ ਅਤੇ ਚਾਵਾਂ ਨਾਲ ਇਨ੍ਹਾਂ ਨੂੰ ਮਨਾਉਣਾ ਚਾਹੀਦਾ ਹੈ। ਸਕੂਲ ਵਲੋਂ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਹਨ।