ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਖਬੀਰ ਕੌਰ ਸਿੱਧੂ ਸਿਵਲ ਸਰਜਨ ਰਾਹੀਂ ਡਾਇਰੈਕਟਰ ਦਫ਼ਤਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਗਗਨਦੀਪ ਸਿੰਘ ਮੁੱਖ ਸਲਾਹਕਾਰ ਸਿਹਤ ਸੰਘਰਸ਼ ਕਮੇਟੀ ਅਤੇ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ 23 ਜੁਲਾਈ ਨੂੰ ਸੰਘਰਸ਼ ਕਮੇਟੀ ਦੇ ਆਗੂ ਚੰਡੀਗੜ੍ਹ ਸਿਹਤ ਡਾਇਰੈਕਟਰਾਂ ਤੋਂ ਮੀਟਿੰਗ ਦਾ ਸਮਾਂ ਲੈਣ ਗਏ ਸੀ।
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲਖਬੀਰ ਕੌਰ ਸਿੱਧੂ ਸਿਵਲ ਸਰਜਨ ਰਾਹੀਂ ਡਾਇਰੈਕਟਰ ਦਫ਼ਤਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਗਗਨਦੀਪ ਸਿੰਘ ਮੁੱਖ ਸਲਾਹਕਾਰ ਸਿਹਤ ਸੰਘਰਸ਼ ਕਮੇਟੀ ਅਤੇ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ 23 ਜੁਲਾਈ ਨੂੰ ਸੰਘਰਸ਼ ਕਮੇਟੀ ਦੇ ਆਗੂ ਚੰਡੀਗੜ੍ਹ ਸਿਹਤ ਡਾਇਰੈਕਟਰਾਂ ਤੋਂ ਮੀਟਿੰਗ ਦਾ ਸਮਾਂ ਲੈਣ ਗਏ ਸੀ। ਅੱਜ ਲਗਪਗ 20 ਦਿਨ ਬੀਤ ਜਾਣ ਦੇ ਬਾਵਜੂਦ ਸਿਹਤ ਡਾਇਰੈਕਟਰਾਂ ਵਲੋਂ ਸਿਹਤ ਮੁਲਾਜ਼ਮਾਂ ਨਾਲ ਮੀਟਿੰਗ ਕਰਨਾ ਜ਼ਰੂਰੀ ਨਹੀਂ ਸਮਝਿਆ ਗਿਆ। ਇਸ ਤੋਂ ਇਹ ਜਾਪਦਾ ਹੈ ਕੇ ਸਿਹਤ ਡਾਇਰੈਕਟਰ ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਸਿਹਤ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ 20 ਅਗਸਤ ਨੂੰ ਸਿਹਤ ਵਿਭਾਗ ਦੇ ਦਫ਼ਤਰ ਚੰਡੀਗੜ੍ਹ 34-ਏ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਉਪਰੰਤ ਮਾਰਚ ਸਿਹਤ ਮੰਤਰੀ ਦੀ ਕੋਠੀ ਵੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕੇ ਸਿਹਤ ਮੁਲਾਜ਼ਮਾਂ ਦੀਆਂ ਵੱਖ-ਵੱਖ ਕੈਟਾਗਰੀਆਂ ਦੀਆਂ ਸੀਨੀਅਰਤਾ ਸੂਚੀਆਂ ਨਾ ਸੋਧਣਾ, ਸਿਹਤ ਕਾਮਿਆਂ ਦੀਆਂ ਪ੍ਰਮੋਸ਼ਨਾਂ ਜਾਣਬੁੱਝ ਕੇ ਲੇਟ ਕਰਨੀਆਂ, ਲਗਾਤਾਰ ਸਿਹਤ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਕਰਨਾ, ਕੱਟੇ ਭੱਤਿਆਂ ਨੂੰ ਬਹਾਲ ਨਾ ਕਰਨਾ ਆਦਿ ਮੰਗ ਪੱਤਰ ਵਿਚ ਦਰਜ ਮੰਗਾਂ ਵੱਲ ਗੌਰ ਨਹੀਂ ਕੀਤਾ ਜਾ ਰਿਹਾ, ਜਿਸ ਦੇ ਰੋਸ ਵਜੋਂ 20 ਅਗਸਤ ਨੂੰ ਸਿਹਤ ਡਾਇਰੈਕਟਰ ਵਿਖੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਰਾਜਿੰਦਰ ਬੱਲੂਆਣਾ, ਗੁਰਮੇਲ ਸਿੰਘ, ਚਮਕੌਰ ਸਿੰਘ ਐੱਮ.ਐੱਲ.ਟੀ., ਪਵਨ ਬਿਸ਼ਨੋਈ, ਧਰਮਿੰਦਰ ਸਿੰਘ, ਜਸਕਰਨ ਸਿੰਘ, ਗੁਰਦਾਸ ਸਿੰਘ, ਸੁਖਜੀਤ ਸਿੰਘ ਵਾਰਡ ਅਟੈਡੈਂਟ, ਗਗਨਦੀਪ ਸਿੰਘ ਰੇਡੀਓਗ੍ਰਾਫ਼ਰ, ਡਾ. ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਮਨਦੀਪ ਲੰਬੀ, ਜਗਮੀਤ ਸਿੰਘ, ਰਾਣੋ, ਸਵਰਨਜੀਤ ਕੌਰ, ਲਖਵੀਰ ਕੌਰ, ਸੁਖਵੀਰ ਕੌਰ, ਕੁਲਵਿੰਦਰ ਕੌਰ, ਰਮਨਦੀਪ ਕੌਰ, ਲਖਵਿੰਦਰ ਕੌਰ, ਕੰਵਲਜੀਤ ਕੌਰ, ਹਰਦੀਪ ਸਿੰਘ, ਭਾਰਤ ਸਿੰਘ ਐੱਮ.ਐੱਲ.ਟੀ., ਰਵਿੰਦਰ ਕੁਮਾਰ, ਹਰਜਿੰਦਰ ਸਿੰਘ, ਜਗਰਾਜ ਸਿੰਘ ਆਲਮਵਾਲਾ, ਚਰਨਜੀਤ ਕੁਮਾਰ, ਮੰਗਲ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।