12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਿਸ਼ਾਨ ਅਕੈਡਮੀ ਔਲਖ ਦਾ ਵਾਲੀਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 11 ਅਗਸਤ (ਪਾਟਿਲ)-ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਲਈ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-14, 17 ਤੇ 19 ਦੀ ਵਾਲੀਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਸਥਾਨ ਹਾਸਿਲ ਕੀਤੇ।

Ad Position 21
No active advertisement
ਅਜੀਤ ਡੈਸਕ 12-08-2026
ਮਲੋਟ, 11 ਅਗਸਤ (ਪਾਟਿਲ)-ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਲਈ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-14, 17 ਤੇ 19 ਦੀ ਵਾਲੀਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਸਥਾਨ ਹਾਸਿਲ ਕੀਤੇ। ਅੰਡਰ-19 ਲੜਕੀਆਂ ਵਾਲੀਬਾਲ ਫਾਈਨਲ ਮੁਕਾਬਲੇ ਵਿਚ ਪਹਿਲਾ ਸਥਾਨ, ਅੰਡਰ-17 ਲੜਕੀਆਂ ਵਾਲੀਬਾਲ ਫਾਈਨਲ ਮੁਕਾਬਲੇ ਵਿਚ ਪਹਿਲਾ ਸਥਾਨ, ਅੰਡਰ-14 ਲੜਕੀਆਂ ਵਾਲੀਬਾਲ ਫਾਈਨਲ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਦੀ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਵੀ ਚੋਣ ਹੋਈ ਹੈ, ਜੋ ਕਿ ਸਕੂਲ, ਮਾਪਿਆਂ ਤੇ ਪੂਰੇ ਇਲਾਕੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੀਆਂ ਖਿਡਾਰਨਾਂ ਦੀ ਸਖ਼ਤ ਮਿਹਨਤ, ਕੋਚ ਜਸਵਿੰਦਰ ਸਿੰਘ ਦੀ ਲਗਨ ਅਤੇ ਸਕੂਲ ਪ੍ਰਬੰਧਨ ਵਲੋਂ ਦਿੱਤੇ ਜਾ ਰਹੇ ਨਿਰੰਤਰ ਸਹਿਯੋਗ ਨੂੰ ਜਾਂਦਾ ਹੈ। ਸਕੂਲ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਂਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਐਡਮਿਨਿਸਟਰੇਟਰ ਇੰਦਰਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੀਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਅਮਰਜੀਤ ਕੌਰ ਹਰਾਜ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਿਊ ਬਲਾਕ ਦੋਦਾ ਦੀ ਮੀਟਿੰਗ
Ad Position 24