12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿਚ ਰੁਜ਼ਗਾਰ ਅਤੇ ਭਰਤੀ ਪ੍ਰੀਖਿਆਵਾਂ ’ਚ ਹੋਏ ਘਪਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ 10 ਅਗਸਤ ਨੂੰ ਝਾਰਖੰਡ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵਲੋਂ ਕੀਤੇ ਅੰਨ੍ਹੇ ਤਸ਼ੱਦਦ ਅਤੇ ਹਿਰਾਸਤ ਵਿਚ ਲੈਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਝਾਰਖੰਡ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਵਿਦਿਆਰਥੀ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿਚ ਰੁਜ਼ਗਾਰ ਅਤੇ ਭਰਤੀ ਪ੍ਰੀਖਿਆਵਾਂ ’ਚ ਹੋਏ ਘਪਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ 10 ਅਗਸਤ ਨੂੰ ਝਾਰਖੰਡ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵਲੋਂ ਕੀਤੇ ਅੰਨ੍ਹੇ ਤਸ਼ੱਦਦ ਅਤੇ ਹਿਰਾਸਤ ਵਿਚ ਲੈਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਝਾਰਖੰਡ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਵਿਦਿਆਰਥੀ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਤੇ ਸਕੱਤਰ ਨੌਨਿਹਾਲ ਥਾਂਦੇਵਾਲਾ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਜੰਤਰ ਮੰਤਰ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲਿਸ ਵਲੋਂ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ’ਤੇ ਅੰਨ੍ਹੇਵਾਹ ਲਾਠੀਚਾਰਜ ਕਰਕੇ ਗੈਰ ਜਮਹੂਰੀ ਢੰਗ ਨਾਲ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿਚ ਸਰਕਾਰੀ ਭਰਤੀਆਂ ਦੀਆਂ ਪ੍ਰੀਖਿਆਵਾਂ ’ਚ ਹੋਣ ਵਾਲੀਆਂ ਬੇਨਿਯਮੀਆਂ ਕਾਰਨ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹੱਕਾਂ ਲਈ ਉਠਣ ਵਾਲੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ’ਤੇ ਦਬਾਇਆ ਨਹੀਂ ਜਾ ਸਕਦਾ। ਪੰਜਾਬ ਸਟੂਡੈਂਟਸ ਯੂਨੀਅਨ ਝਾਰਖੰਡ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਦੇ ਸੰਘਰਸ਼ ਨਾਲ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦੀ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਬੰਦ ਕੀਤਾ ਜਾਵੇ, ਗ੍ਰਿਫ਼ਤਾਰ ਜਾਂ ਹਿਰਾਸਤ ਵਿਚ ਲਏ ਗਏ ਵਿਦਿਆਰਥੀਆਂ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਭਰਤੀ ਪ੍ਰੀਖਿਆਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਜਾਨਵੀ, ਨਵਪ੍ਰੀਤ ਕੌਰ, ਰੇਖਾ, ਨੈਨਾ, ਅਰਮਾਨ, ਪ੍ਰੀਤ ਹਰੀਕੇ ਆਦਿ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਸੰਬੰਧੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਰਿਹਰਸਲ ਕਰਵਾਈ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਅਮਰਜੀਤ ਕੌਰ ਹਰਾਜ
Ad Position 24