12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੁਤੰਤਰਤਾ ਦਿਵਸ ਸੰਬੰਧੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਰਿਹਰਸਲ ਕਰਵਾਈ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਅੱਜ ਇਥੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਵਿਦਿਆਰਥੀਆਂ ਦੀ ਦੂਜੀ ਰਿਹਰਸਲ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਅੱਜ ਇਥੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਵਿਦਿਆਰਥੀਆਂ ਦੀ ਦੂਜੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਇਸ ਦੌਰਾਨ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਨੇ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਦੇਖਿਆ। ਉਨ੍ਹਾਂ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਅਧਿਆਪਕਾਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ। ਅਧਿਕਾਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਰਿਹਰਸਲਾਂ ਜਾਰੀ ਰਹਿਣਗੀਆਂ ਤਾਂ ਜੋ ਸੁਤੰਤਰਤਾ ਦਿਵਸ ਸਮਾਰੋਹ ਨੂੰ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪਰੇਡ, ਪੀ.ਟੀ. ਸ਼ੋਅ ਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਅਨੁਸ਼ਾਸਨ, ਦੇਸ਼ ਭਗਤੀ ਤੇ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਰਿਹਰਸਲ ਦੌਰਾਨ ਐੱਸ.ਡੀ.ਅੱੈਮ. ਨੇ ਟੀਮ ਦੇ ਇੰਚਾਰਜਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਤਾਂ ਜੋ ਮੁੱਖ ਸਮਾਰੋਹ ਮੌਕੇ ਪੇਸ਼ਕਾਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਮੌਕੇ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 15 ਅਗਸਤ ਨੂੰ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ ਅਤੇ ਪਰੇਡ ਤੋਂ ਸਲਾਮੀ ਲਈ ਜਾਵੇਗੀ। ਇਸ ਮੌਕੇ ਨਾਹਿਬ ਤਹਿਸੀਲਦਾਰ ਅੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹੈਪੇਟਾਈਟਸ ਜਾਗਰੂਕਤਾ ਮੁਹਿੰਮ ਤਹਿਤ ਕੀਤਾ ਜਾਗਰੂੁਕ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ
Ad Position 24