ਗੁਰੂ ਨਾਨਕ ਕਾਲਜ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਵਿਸ਼ੇਸ਼ ਰਾਸ਼ਟਰੀ ਝੰਡਾ ਲਹਿਰਾਉਣ ਸਮਾਗਮ ਕਰਵਾਇਆ ਗਿਆ। ਇਹ ਸਮਾਗਮ 6 ਪੰਜਾਬ ਬਟਾਲੀਅਨ ਐੱਨ.
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਵਿਸ਼ੇਸ਼ ਰਾਸ਼ਟਰੀ ਝੰਡਾ ਲਹਿਰਾਉਣ ਸਮਾਗਮ ਕਰਵਾਇਆ ਗਿਆ। ਇਹ ਸਮਾਗਮ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਮਲੋਟ ਵਲੋਂ ਆਪਣੇ ਕਮਾਂਡਿੰਗ ਅਫ਼ਸਰ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਐੱਨ.ਸੀ.ਸੀ. ਕੈਡਿਟਾਂ ਅਤੇ ਕਾਲਜ ਦੇ ਅਧਿਆਪਕ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਐੱਨ.ਸੀ.ਸੀ. ਯੂਨਿਟ ਦੇ ਇੰਚਾਰਜ ਲੈਫ਼ਟੀਨੈਂਟ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਐੱਨ.ਸੀ.ਸੀ. ਕੈਡਿਟਾਂ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਸਬ ਜੀ.ਆਰ. ਸਾਰੰਗੀ, ਹੌਲਦਾਰ ਲਤੀਫ਼ ਅਤੇ ਨਵੀਨ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਕਾਲਜ ਪ੍ਰਬੰਧਕਾਂ ਤੇ ਵਿਦਿਆਰਥੀਆਂ ਵਲੋਂ ਦੇਸ਼ ਪ੍ਰਤੀ ਉਨ੍ਹਾਂ ਦੀ ਸਮਰਪਿਤ ਸੇਵਾ ਲਈ ਸਤਿਕਾਰ ਤੇ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਸਮਾਗਮ ਵਿਚ ਪ੍ਰਿੰਸੀਪਲ ਡਾ. ਸਰਬਜੀਤ ਕੌਰ, ਵਾਈਸ ਪ੍ਰਿੰਸੀਪਲ ਡਾ. ਰਾਣਾ ਬਲਜਿੰਦਰ ਕੌਰ, ਡੀਨ ਅਕਾਦਮਿਕਸ ਡਾ. ਨੀਨਾ ਮਹਿਤਾ ਅਤੇ ਪਬਲਿਕ ਰਿਲੇਸ਼ਨਜ਼ ਅਫ਼ਸ ਰ ਡਾ. ਨਿਰਮਲਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਤਿਰੰਗਾ ਭਾਰਤ ਦੀ ਏਕਤਾ, ਅਖੰਡਤਾ ਤੇ ਰਾਸ਼ਟਰੀ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਕੈਡਿਟਾਂ ਨੂੰ ਅਨੁਸ਼ਾਸਨ, ਜ਼ਿੰਮੇਵਾਰੀ ਤੇ ਦੇਸ਼ ਸੇਵਾ ਦੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।