12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਿਵਲ ਹਸਪਤਾਲ ਵਿਖੇ ਐੱਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਇੰਟੈਂਸੀਫਾਈਡ ਐੱਚ. ਆਈ.

Ad Position 21
No active advertisement
ਅਜੀਤ ਡੈਸਕ 13-08-2026
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਇੰਟੈਂਸੀਫਾਈਡ ਐੱਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਮੁਹਿੰਮ 12 ਅਗਸਤ ਤੋਂ 12 ਅਕਤੂਬਰ ਤੱਕ ਪੂਰੇ ਦੋ ਮਹੀਨੇ ਚਲਾਈ ਜਾਵੇਗੀ। ਇਸ ਮੁਹਿੰਮ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਡੈਵੀ ਗੋਇਲ ਏ.ਡੀ.ਸੀ. ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਡਾ. ਅਰਪਨਦੀਪ ਸਿੰਘ ਐੱਸ.ਐੱਮ.ਓ. ਇੰਚਾਰਜ ਸਿਵਲ ਹਸਪਤਾਲ ਅਤੇ ਡਾ. ਗੁਰਮੀਤ ਭੰਡਾਰੀ (ਪ੍ਰੋਗਰਾਮ ਅਫ਼ਸਰ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. ਡੈਵੀ ਗੋਇਲ ਨੇ ਕਿਹਾ ਕਿ ਸਮਾਜ ਵਿਚੋਂ ਐੱਚ.ਆਈ.ਵੀ./ਏਡਜ਼ ਵਰਗੀਆਂ ਬਿਮਾਰੀਆਂ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਬਿਮਾਰੀ ਨਾਲ ਜੁੜੀਆਂ ਸਮਾਜਿਕ ਕੁਰੀਤੀਆਂ ਤੇ ਭੁਲੇਖਿਆਂ ਨੂੰ ਦੂਰ ਕੀਤਾ ਜਾਵੇ। ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਦੋ ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਦਾ ਮੁੱਖ ਮਕਸਦ ਐੱਚ.ਆਈ.ਵੀ. ਦੇ ਫ਼ੈਲਾਅ ਨੂੰ ਰੋਕਣਾ, ਮੁਫ਼ਤ ਟੈੱਸਟਿੰਗ ਤੇ ਇਲਾਜ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਪੀੜਤਾਂ ਪ੍ਰਤੀ ਭੇਦਭਾਵ ਨੂੰ ਖ਼ਤਮ ਕਰਨਾ ਹੈ। ਐੱਸ.ਐੱਮ.ਓ. ਡਾ. ਅਰਪਨਦੀਪ ਸਿੰਘ ਤੇ ਪ੍ਰੋਗਰਾਮ ਅਫ਼ਸਰ ਡਾ. ਗੁਰਮੀਤ ਭੰਡਾਰੀ ਨੇ ਜਾਣਕਾਰੀ ਦਿੱਤੀ ਕਿ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਕੌਂਸਲਿੰਗ ਤੇ ਟੈਸਟਿੰਗ ਦੀਆਂ ਮੁਫ਼ਤ ਸਹੂਲਤਾਂ ਉਪਲਬਧ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀ ਹੈਲਪ ਲਾਈਨ 1097 ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਹਸਪਤਾਲ ਦਾ ਸਮੂਹ ਸਟਾਫ਼ ਅਤੇ ਸਿਹਤ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਨਗਰ ’ਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਮਾਗਮ ਕਰਵਾਇਆ
Ad Position 24