12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰੂ ਰਵਿਦਾਸ ਨਗਰ ’ਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਮਲੋਟ, 12 ਅਗਸਤ (ਪਾਟਿਲ)-ਗੁਰੂ ਰਵਿਦਾਸ ਨਗਰ ਮਲੋਟ ਵਿਚ ਸੀਵਰੇਜ ਬੰਦ ਹੋਣ ਅਤੇ ਸੜਕਾਂ ’ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਆਮ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਗਲੀਆਂ ਤੇ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਵੀ ਮੁਸ਼ਕਿਲ ਹੋ ਗਿਆ ਹੈ।

Ad Position 21
No active advertisement
ਗੁਰੂ ਰਵਿਦਾਸ ਨਗਰ ਮਲੋਟ ਵਿਖੇ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਲੰਘਦੇ ਹੋਏ ਲੋਕ। ਤਸਵੀਰ: ਪਾਟਿਲ 13-08-2026
ਮਲੋਟ, 12 ਅਗਸਤ (ਪਾਟਿਲ)-ਗੁਰੂ ਰਵਿਦਾਸ ਨਗਰ ਮਲੋਟ ਵਿਚ ਸੀਵਰੇਜ ਬੰਦ ਹੋਣ ਅਤੇ ਸੜਕਾਂ ’ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਆਮ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਗਲੀਆਂ ਤੇ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਵੀ ਮੁਸ਼ਕਿਲ ਹੋ ਗਿਆ ਹੈ। ਭਾਜਪਾ ਮੰਡਲ ਸ਼ਹਿਰੀ ਪ੍ਰਧਾਨ ਭੋਲੀ ਪਰਵਲ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਗੁਰੂ ਰਵਿਦਾਸ ਨਗਰ ਦੀ ਮੌਜੂਦਾ ਹਾਲਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਜਾਦੂਗਰ ਚੌਂਕ, ਗਲੀ ਨਾਨਕ ਪਟਵਾਰੀ ਵਾਲੀ, ਗਲੀ ਚਿਰੰਜੀ ਵਾਲੀ, ਗਲੀ ਮਨੋਜ ਮਿੱਠੂ ਵਾਲੀ, ਡਾ. ਉਮ ਪ੍ਰਕਾਸ਼ ਵਾਲੀ ਗਲੀ, ਕਾਨਵੈਂਟ ਸਕੂਲ ਵਾਲੀ ਗਲੀ, ਸ਼ਿਵਾਲਿਕ ਪਬਲਿਕ ਸਕੂਲ ਅਤੇ ਪ੍ਰਿੰਸ ਮਾਡਲ ਸਕੂਲ ਵੱਲ ਜਾਣ ਵਾਲੇ ਰਸਤੇ ਸਮੇਤ ਗਿਆਨੀ ਦੀ ਦੁਕਾਨ ਨੇੜਲੇ ਇਲਾਕਿਆਂ ਵਿਚ ਸੀਵਰੇਜ ਬੰਦ ਪਿਆ ਹੈ। ਬਰਸਾਤ ਤੋਂ ਬਾਅਦ ਇਨ੍ਹਾਂ ਥਾਵਾਂ ’ਤੇ ਗੋਡੇ-ਗੋਡੇ ਤੱਕ ਪਾਣੀ ਖੜ੍ਹਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਨੇੜੇ ਪਾਣੀ ਖੜ੍ਹਾ ਹੋਣ ਕਾਰਨ ਸੈਂਕੜੇ ਬੱਚਿਆਂ ਨੂੰ ਰੋਜ਼ਾਨਾ ਇਸ ਗੰਦੇ ਪਾਣੀ ਵਿਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਬੱਚੇ ਪਾਣੀ ਕਾਰਨ ਤਿਲਕ ਕੇ ਡਿੱਗ ਵੀ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰੀਬ 500 ਬੱਚਿਆਂ ਲਈ ਸਕੂਲ ਆਉਣ-ਜਾਣ ਦਾ ਰਸਤਾ ਬਹੁਤ ਮੁਸ਼ਕਿਲ ਬਣਿਆ ਹੋਇਆ ਹੈ। ਭਾਜਪਾ ਆਗੂ ਨੇ ਨਗਰ ਕੌਂਸਲ ਦੇ ਮੌਜੂਦਾ ਪ੍ਰਧਾਨ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਵਿਚ ਇਲਾਕੇ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਸਾਫ਼ ਨਹੀਂ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੀਵਰੇਜ ਦੀ ਸਫ਼ਾਈ ਤੇ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ। ਮੰਡਲ ਪ੍ਰਧਾਨ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰੂ ਰਵਿਦਾਸ ਨਗਰ ਦੀ ਸਫ਼ਾਈ, ਸੀਵਰੇਜ ਤੇ ਸੜਕਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਕੇ ਇਲਾਕਾ ਵਾਸੀਆਂ ਅਤੇ ਸਕੂਲੀ ਬੱਚਿਆਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰਿਜ਼ਨਲ ਸੈਂਟਰ ਦੀ ਉਸਾਰੀ ’ਚ ਘਟੀਆ ਮਟੀਰੀਅਲ ਵਰਤਣ ਦਾ ਮਾਮਲਾ ਗਰਮਾਇਆ ਡਾਇਰੈਕਟਰ ਨੇ ਨਿਰਮਾਣ ਵਿੰਗ ਨੂੰ ਲਿਖੀ ਚਿੱਠੀ , ਰ... ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਐੱਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Ad Position 24