ਦੇਸ਼ ਭਗਤ ਗਲੋਬਲ ਸਕੂਲ ਦੀ ਤੀਆਂ ਦੇ ਮੇਲੇ ’ਚ ਸ਼ਾਨਦਾਰ ਪੇਸ਼ਕਾਰੀ
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ.
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮੇਲਾ ਤੀਆਂ ਦਾ ਸਮਾਗਮ ਵਿਚ ਆਪਣੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ ਭੰਗੜੇ ਰਾਹੀਂ ਸਭ ਦਾ ਮਨ ਮੋਹ ਲਿਆ। ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਵਿਰਸੇ ਤੇ ਤੀਆਂ ਦੀਆਂ ਰਵਾਇਤੀ ਝਲਕੀਆਂ ਨੂੰ ਭੰਗੜੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਪੇਸ਼ਕਾਰੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਕਲਾਤਮਕ ਪ੍ਰਤਿਭਾ ਦਾ ਪ੍ਰਤੀਕ ਹੈ।