12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਮਰਜੀਤ ਕੌਰ ਹਰਾਜ ਨਮਿਤ ਸ਼ਰਧਾਂਜਲੀ ਸਮਾਗਮ ਵੱਖ - ਵੱਖ ਆਗੂ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰਜੀਤ ਸਿੰਘ ਤੇ ਰਾਜਦੀਪ ਸਿੰਘ ਦੇ ਮਾਤਾ ਅਤੇ ਤਨਵੀਰ ਸਿੰਘ ਬਰਾੜ (ਕੈਨੇਡਾ) ਤੇ ਪ੍ਰਮਾਣ ਬਰਾੜ ਦੇ ਦਾਦੀ ਸਰਦਾਰਨੀ ਅਮਰਜੀਤ ਕੌਰ ਧਰਮਪਤਨੀ ਗੁਰਸੇਵਕ ਸਿੰਘ ਉਰਫ਼ ਬੋਹੜ ਸਿੰਘ ਬਰਾੜ ਵਾਸੀ ਪਿੰਡ ਹਰਾਜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ।

Ad Position 21
No active advertisement
ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਬੀ.ਬੀ.ਏ. ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਜਿਨ੍ਹਾਂ ਕ੍ਰਮਵਾਰ ਚੰਗੇ ਅੰਕ ਹਾਸਿਲ ਕੀਤੇ। ਅਜੀਤ ਤਸਵੀਰਾਂ 13-08-2026
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰਜੀਤ ਸਿੰਘ ਤੇ ਰਾਜਦੀਪ ਸਿੰਘ ਦੇ ਮਾਤਾ ਅਤੇ ਤਨਵੀਰ ਸਿੰਘ ਬਰਾੜ (ਕੈਨੇਡਾ) ਤੇ ਪ੍ਰਮਾਣ ਬਰਾੜ ਦੇ ਦਾਦੀ ਸਰਦਾਰਨੀ ਅਮਰਜੀਤ ਕੌਰ ਧਰਮਪਤਨੀ ਗੁਰਸੇਵਕ ਸਿੰਘ ਉਰਫ਼ ਬੋਹੜ ਸਿੰਘ ਬਰਾੜ ਵਾਸੀ ਪਿੰਡ ਹਰਾਜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਉਪਰੰਤ ਗੁਰਦੁਆਰਾ ਸਾਹਿਬ ਪਿੰਡ ਹਰਾਜ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਮਾਤਾ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਰਿਵਾਰ ਦੀ ਤਰੱਕੀ ਲਈ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਇਸ ਮੌਕੇ ਪਹੁੰਚੀ ਸੰਗਤ ਦਾ ਸਮੂਹ ਪਰਿਵਾਰ ਵਲੋਂ ਧੰਨਵਾਦ ਕੀਤਾ। ਸਟੇਜ ਸਕੱਤਰ ਜਗਸੀਰ ਸਿੰਘ ਭੁੱਟੀਵਾਲਾ ਸਾਬਕਾ ਸਰਪੰਚ ਨੇ ਮ੍ਰਿਤਕਾ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਵੱਖ-ਵੱਖ ਸ਼ੋਕ ਮਤੇ ਪੜ੍ਹੇ। ਇਸ ਮੌਕੇ ਗੁਰਾਂਦਿੱਤਾ ਸਿੰਘ ਸੰਧੂ ਫ਼ੱਤਣਵਾਲਾ ਚੇਅਰਮੈਨ ਪੀ.ਏ.ਡੀ.ਬੀ. ਸ੍ਰੀ ਮੁਕਤਸਰ ਸਾਹਿਬ, ਬਲਕਰਨ ਸਿੰਘ ਜ਼ਿਲ੍ਹਾ ਪ੍ਰਧਾਨ ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ, ਜਸਪਿੰਦਰ ਸਿੰਘ ਰੁਪਈਆਂ ਵਾਲਾ ਮੈਂਬਰ ਵਰਕਿੰਗ ਕਮੇਟੀ ਭਾਕਿਯੂ (ਕਾਦੀਆਂ) ਪੰਜਾਬ, ਆਮ ਆਦਮੀ ਪਾਰਟੀ ਦੇ ਆਗੂ ਚਰਨਜੀਤ ਸੰਧੂ ਸੱਕਾਂਵਾਲੀ, ਸੇਵਾ ਮੁਕਤ ਬਲਾਕ ਖੇਤੀਬਾੜੀ ਅਫ਼ਸਰ ਬਿੱਕਰ ਸਿੰਘ ਢਿੱਲੋਂ, ਤਰਸੇਮ ਸਿੰਘ ਢਿੱਲੋਂ ਸਾਬਕਾ ਸਰਪੰਚ ਭੁੱਟੀਵਾਲਾ, ਬਲਜੀਤ ਸਿੰਘ ਢਿੱਲੋਂ ਸਰਪੰਚ ਭੁੱਟੀਵਾਲਾ, ਬੈਕਫਿੰਕੋ ਦੇ ਜ਼ਿਲ੍ਹਾ ਫ਼ੀਲਡ ਅਫ਼ਸਰ ਲਖਵੀਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਦਿਉਲ, ਜਸਮੇਲ ਸਿੰਘ ਸਾਬਕਾ ਸਰਪੰਚ ਹਰਾਜ, ਰਣਜੋਧ ਸਿੰਘ ਵਿਰਕ, ਨਿਰਮਲ ਸਿੰਘ ਹਰਾਜ ਏ.ਐੱਸ.ਆਈ., ਹਰਚਰਨ ਸਿੰਘ, ਬਲਵਿੰਦਰ ਸਿੰਘ ਗੋਨਿਆਣਾ, ਕੁਲਦੀਪ ਸਿੰਘ ਕੋਟਲੀ ਸੰਘਰ, ਡੀਸੀ ਸਿੰਘ ਕੋਟਲੀ ਸੰਘਰ, ਸੁਖਮੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਭੁੱਟੀਵਾਲਾ, ਜਸਵੀਰ ਸਿੰਘ ਭੁੱਲਰ, ਕੁਲਬੀਰ ਸਿੰਘ ਭੁੱਲਰ, ਬਿਧੀ ਚੰਦ ਸਿੰਘ ਹਰਾਜ, ਗੁਰਭਜਨ ਸਿੰਘ ਵਿਰਕ, ਵਿਨੋਦ ਸ਼ਰਮਾ ਤੋਂ ਇਲਾਵਾ ਇਲਾਕਾ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਨੈਸ਼ਨਲ ਮੈਂਬਰ ਅੱਜ ਪਹੁੰਚਣਗੇ ਸ੍ਰੀ ਮੁਕਤਸਰ ਸਾਹਿਬ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਦੀ ਤੀਆਂ ਦੇ ਮੇਲੇ ’ਚ ਸ਼ਾਨਦਾਰ ਪੇਸ਼ਕਾਰੀ
Ad Position 24