12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਡਾ. ਬਲਜੀਤ ਕੌਰ ਵਲੋਂ ਪਿੰਡ ਫ਼ਕਰਸਰ ਵਿਖੇ ਨਵੇਂ ਬਣਨ ਵਾਲੇ ਬਿਜਲੀ ਗਰਿੱਡ ਦਾ ਨੀਂਹ ਪੱਥਰ 4.50 ਕਰੋੜ ਰੁਪਏ ਦੀ ਆਵੇਗੀ ਲਾਗਤ

ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.

Ad Position 21
No active advertisement
ਅਜੀਤ ਡੈਸਕ 13-08-2026
ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 66 ਕੇ.ਵੀ. ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਲਾਗਲੇ ਪਿੰਡਾਂ ਨੂੰ ਬਿਜਲੀ ਦੀ ਦਰਪੇਸ਼ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਗਰਿੱਡ ਨਾਲ ਫਕਰਸਰ-ਥੇਹੜੀ ਤੋਂ ਇਲਾਵਾ ਨਾਲ ਲੱਗਦੇ 15-20 ਪਿੰਡਾਂ ਨੂੰ ਬਿਜਲੀ ਦੀ ਪੂਰੀ ਸਪਲਾਈ ਮਿਲੇਗੀ ਅਤੇ ਇਹ 66 ਕੇ.ਵੀ. ਸਬ ਸਟੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਚਾਰ-ਪੰਜ ਮਹੀਨਿਆਂ ਵਿਚ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਗਰਿੱਡ ਦੇ ਤਿਆਰ ਹੋਣ ਨਾਲ ਬਿਜਲੀ ਦੀ ਘੱਟ-ਵਧ ਵੋਲਟੇਜ਼ ਤੋਂ ਮੁਕਤੀ ਮਿਲੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਪੂਰਾ ਫ਼ਾਇਦਾ ਹੋਵੇਗਾ। ਉਨ੍ਹਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਮਲੋਟ ਹਲਕੇ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਜਲਦੀ ਹੀ ਮਲੋਟ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਹਰੀਟੇਜ਼ ਸਟਰੀਟ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਚੇਅਰਮੈਨ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ ਬਰਾੜ, ਡਇਰੈਕਟਰ ਇੰਦਰਪਾਲ ਸਿੰਘ, ਚੀਫ਼ ਐੱਚ. ਐੱਸ. ਬਿੰਦਰਾ ਬਿਜਲੀ ਬੋਰਡ ਪੰਜਾਬ, ਐਕਸੀਅਨ ਦਲਵੀਰ ਸਿੰਘ, ਐਕਸੀਅਨ ਮਨਦੀਪ ਸਿੰਘ, ਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਫ਼ਕਰਸਰ, ਪੀ.ਏ. ਅਰਸ਼ ਸਿੱਧੂ ਅਤੇ ਪੀ.ਏ. ਸ਼ਿੰਦਰਪਾਲ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਦੇ ਦੋਸ਼ਾਂ ਤਹਿਤ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਉਮੀਦਵਾਰ ਮਨਦੀਪ ਕੌਰ ਸੰਧੂ ਨੇ ਅਰਦਾਸ ਸਮਾਗਮ ਕਰਵਾਇਆ ਪੰਥਕ ਏਕਤਾ ਤੇ ਪੰਜਾਬ ਦੇ ਹੱਕਾਂ ਦੀ...
Ad Position 24