12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਿਹਰਸਲ ਵਾਲੇ ਦਿਨ ਅਤੇ ਆਜ਼ਾਦੀ ਦਿਵਸ ਮੌਕੇ ਨੋ ਫਲਾਇੰਗ ਜ਼ੋਨ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ , 12 ਅਗਸਤ ( ਰਣਜੀਤ ਸਿੰਘ ਢਿੱਲੋਂ )- ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਹੁਕਮ ਅਨੁਸਾਰ 13 ਅਗਸਤ ( ਰਿਹਰਸਲ ਵਾਲੇ ਦਿਨ ) ਅਤੇ 15 ਅਗਸਤ ਨੂੰ ਸੁਤੰਤਰਤਾ ਵਾਲੇ ਦਿਨ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ , ਜਦਕਿ ਤਹਿਸੀਲ ਪੱਧਰ ’ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ ਗਿੱਦੜਬਾਹਾ ਵਿਖੇ ਸਮਾਗਮ ਹੋਣਗੇ ।

Ad Position 21
No active advertisement
ਗਿੱਦੜਬਾਹਾ ਦੇ ਬੱਸ ਸਟੈਂਡ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੀਆਂ ਕੰਜਕਾਂ ਅਤੇ ਸ਼ਰਧਾਲੂ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ 13-08-2026
ਸ੍ਰੀ ਮੁਕਤਸਰ ਸਾਹਿਬ , 12 ਅਗਸਤ ( ਰਣਜੀਤ ਸਿੰਘ ਢਿੱਲੋਂ )- ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਹੁਕਮ ਅਨੁਸਾਰ 13 ਅਗਸਤ ( ਰਿਹਰਸਲ ਵਾਲੇ ਦਿਨ ) ਅਤੇ 15 ਅਗਸਤ ਨੂੰ ਸੁਤੰਤਰਤਾ ਵਾਲੇ ਦਿਨ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ , ਜਦਕਿ ਤਹਿਸੀਲ ਪੱਧਰ ’ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ ਗਿੱਦੜਬਾਹਾ ਵਿਖੇ ਸਮਾਗਮ ਹੋਣਗੇ । ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਵੇਰੇ 7 ਤੋਂ ਸ਼ਾਮ 8 ਵਜੇ ਤੱਕ ਸਮਾਗਮਾਂ ਵਾਲੀਆਂ ਥਾਵਾਂ ਦੇ 5 ਕਿੱਲੋਮੀਟਰ ਦੇ ਘੇਰੇ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਡਰੋਨ , ਪੈਰਾਗਲਾਇਡਰ ਤੇ ਅਣ - ਮੈਨਿਡ ਵਹੀਕਲ , ਰਿਮੋਟ ਕੰਟਰੋਲ ਯੂ . ਏ . ਵੀ . ਉਡਾਉਣ ’ ਤੇ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਤੇਜਾ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ
Ad Position 24