13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮਨਿਸਟਰੀਅਲ ਕਾਮਿਆਂ ਨੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ’ ਤੇ ਭਖਿਆ ਮੁੱਦਾ

ਸ੍ਰੀ ਮੁਕਤਸਰ ਸਾਹਿਬ , 13 ਅਗਸਤ ( ਹਰਮਹਿੰਦਰ ਪਾਲ )- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਕਥਿਤ ਤੌਰ ’ ਤੇ ‘ ਐਂਟੀ ਸਟੇਟ ’ ( ਸੂਬਾ ਵਿਰੋਧੀ ) ਗਰਦਾਨਣ ਤੋਂ ਬਾਅਦ ਸੂਬੇ ਭਰ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਦੀ ਲਹਿਰ ਫ਼ੈਲ ਗਈ ਹੈ । ਇਸ ਬਿਆਨ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਵੱਖ - ਵੱਖ ਵਿਭਾਗਾਂ ਦੇ ਕਾਮਿਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ ।

Ad Position 21
No active advertisement
ਅਜੀਤ ਡੈਸਕ 14-08-2026
ਸ੍ਰੀ ਮੁਕਤਸਰ ਸਾਹਿਬ , 13 ਅਗਸਤ ( ਹਰਮਹਿੰਦਰ ਪਾਲ )- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਕਥਿਤ ਤੌਰ ’ ਤੇ ‘ ਐਂਟੀ ਸਟੇਟ ’ ( ਸੂਬਾ ਵਿਰੋਧੀ ) ਗਰਦਾਨਣ ਤੋਂ ਬਾਅਦ ਸੂਬੇ ਭਰ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਦੀ ਲਹਿਰ ਫ਼ੈਲ ਗਈ ਹੈ । ਇਸ ਬਿਆਨ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਵੱਖ - ਵੱਖ ਵਿਭਾਗਾਂ ਦੇ ਕਾਮਿਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ । ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੁਲਾਜ਼ਮ ਆਗੂ ਪੁਸ਼ਪਿੰਦਰ ਸਿੰਘ , ਖੁਸ਼ਕਰਨ ਸਿੰਘ , ਹਰਜਿੰਦਰ ਸਿੰਘ ਤੂਤ ਹੋਰਾਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ । ਆਪਣੇ ਜਾਇਜ਼ ਆਰਥਿਕ ਹੱਕਾਂ ਅਤੇ ਲਟਕਦੀਆਂ ਮੰਗਾਂ ਲਈ ਸ਼ਾਂਤਮਈ ਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਉਠਾਉਣ ਵਾਲੇ ਕਾਮਿਆਂ ਲਈ ਅਜਿਹੀ ਸ਼ਬਦਾਵਲੀ ਵਰਤਣਾ ਪੂਰੇ ਮੁਲਾਜ਼ਮ ਵਰਗ ਦਾ ਨਿਰਾਦਰ ਹੈ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿ ਕੇ ਸਰਕਾਰ ਆਪਣੀਆਂ ਨਾਕਾਮੀਆਂ ’ ਤੇ ਪਰਦਾ ਨਹੀਂ ਪਾ ਸਕਦੀ । ਵਿੱਤ ਮੰਤਰੀ ਨੂੰ ਆਪਣੇ ਸ਼ਬਦ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਲਾਜ਼ਮ ਵਰਗ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ , 6 ਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਏਰੀਅਰ ਦੀ ਅਦਾਇਗੀ ਕੀਤੀ ਜਾਵੇ , ਵੱਖ - ਵੱਖ ਵਿਭਾਗਾਂ ਤੇ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਸ਼ਰਤ ਪੂਰਨ ਤੌਰ ’ ਤੇ ਲਾਗੂ ਕੀਤਾ ਜਾਵੇ । ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਅਤੇ ਵਿੱਤ ਮੰਤਰੀ ਨੇ ਬਿਆਨ ਵਾਪਸ ਨਾ ਲਿਆ , ਤਾਂ 17 ਤੇ 18 ਅਗਸਤ ਨੂੰ ਸਮੁੱਚੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ ਤੇ 27 ਅਗਸਤ ਨੂੰ ਸੜਕਾਂ ਉਪਰ ਉਤਰ ਕੇ ਪੰਜਾਬ ਬੰਦ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਾਕੁਮਾਰੀਜ਼ ਵਲੋਂ ਅੱਜ ਰੱਖੜੀ ਦਾ ਤਿਉਹਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ ਅਗਲੀ ਖ਼ਬਰ ਐੱਸ.ਡੀ. ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ’ਚ ਮੱਲ੍ਹਾਂ ਮਾਰੀਆਂ
Ad Position 24