13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਹਰੇਕ ਵਰਗ ਖ਼ੁਸ਼-ਵਿਧਾਇਕ ਕਾਕਾ ਬਰਾੜ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਅਕਾਲੀ ਦਲ ਤੇ ਕਾਂਗਰਸੀ ਪਰਿਵਾਰ ‘ ਆਪ ’ ’ ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਤੇ ਕਾਂਗਰਸੀ ਪਰਿਵਾਰ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੱਕ ਗਾਂਧਾ ਸਿੰਘ ਵਾਲਾ ਤੇ ਵੜਿੰਗ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ੍ਹਿਆ ਹੈ।

Ad Position 21
No active advertisement
ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨਾਲ। 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਤੇ ਕਾਂਗਰਸੀ ਪਰਿਵਾਰ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੱਕ ਗਾਂਧਾ ਸਿੰਘ ਵਾਲਾ ਤੇ ਵੜਿੰਗ ਤੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ੍ਹਿਆ ਹੈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਦਿਨੋਂ-ਦਿਨ ਵਧ ਰਹੀ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ‘ਆਪ’ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਸੂਬੇ ਦੇ ਲੋਕ 2027 ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਨੂੰ ਕਾਹਲੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਕੰਮਾਂ ਨੂੰ ਤਰਜ਼ੀਹ ਦਿੰਦੀ ਹੈ। ‘ਆਪ’ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆ ਕਹਿੰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਹਰੇਕ ਪੰਜਾਬੀ ਦੇ ਚਿਹਰੇ ’ਤੇ ਖ਼ੁਸ਼ੀ ਲਿਆਉਣਾ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰ ਅਮਨਦੀਪ ਸਿੰਘ, ਸੁਖਦੀਪ ਸਿੰਘ, ਚਰਨਜੀਤ ਕੌਰ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੋਹਣ ਸਿੰਘ ਸਾਬਕਾ ਮੈਂਬਰ, ਬਿੰਦਰ ਸਿੰਘ ਨੰਬਰਦਾਰ, ਚਾਨਣ ਸਿੰਘ ਨੰਬਰਦਾਰ, ਹਰੀ ਸਿੰਘ, ਭੂਰਾ ਸਿੰਘ, ਹਰਜਿੰਦਰ ਸਿੰਘ, ਗੱਪੂ ਸਿੰਘ, ਮੰਗਤ ਨੇ ਕਿਹਾ ਕਿ ਉਹ ‘ਆਪ’ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਰਣਜੀਤ ਸਿੰਘ ਮੈਂਬਰ, ਸੁਖਰਾਜ ਸਿੰਘ ਮੈਂਬਰ, ਹਰਨੇਕ ਸਿੰਘ, ਪ੍ਰੀਤਮ ਸਿੰਘ, ਹਰਜਿੰਦਰ ਸਿੰਘ ਫ਼ੌਜੀ, ਕੁਲਵੰਤ ਸਿੰਘ, ਗੁਰਮੇਲ ਸਿੰਘ, ਡਾ. ਹਰਫੂਲ ਸਿੰਘ ਸਰਪੰਚ ਤਖ਼ਤਮਲਾਣਾ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਖ਼ਾਲਸਾ ਸੀਨੀਅਰ ਮੀਤ ਪ੍ਰਧਾਨ ਬਰੀਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਵਣ ਮੰਡਲ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਜੰਗਲਾਤ ਵਿਭਾਗ ਦੇ ਮੁਲਾਜ਼ਮ। ਅਗਲੀ ਖ਼ਬਰ ਡਾ. ਸੰਜੇ ਮੈਡੀਕੇਅਰ ਹਸਪਤਾਲ ਵਿਖੇ 15 ਅਗਸਤ ’ਤੇ ਬੱਚਿਆਂ ਲਈ ਮੁਫ਼ਤ ਓ.ਪੀ.ਡੀ.
Ad Position 24