17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡੀਪੂ ਹੋਲਡਰਾਂ ਵਲੋਂ ਹੜਤਾਲ ਖ਼ਤਮ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜੀ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਬੁਲਾਰਾ ਪੰਜਾਬ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀਪੂ ਹੋਲਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਬੁਲਾਰਾ ਪੰਜਾਬ ਦੀ ਅਗਵਾਈ ਹੇਠ ਡੀਪੂ ਹੋਲਡਰ ਮੀਟਿੰਗ ਕਰਦੇ ਹੋਏ। ਤਸਵੀਰ : ਪਰਮਜੀਤ ਸਿੰਘ ਥੇੜੀ 18-08-2026
ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜੀ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਬੁਲਾਰਾ ਪੰਜਾਬ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀਪੂ ਹੋਲਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ। ਹੜਤਾਲ ਖ਼ਤਮ ਹੋਣ ਉਪਰੰਤ ਡੀਪੂ ਹੋਲਡਰਾਂ ਨੂੰ ਆਪਣੀ-ਆਪਣੀ ਕਣਕ ਦੀ ਵੰਡ ਸ਼ੁਰੂ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਅਤੇ ਬਲਾਕ ਪ੍ਰਧਾਨ ਅਵਤਾਰ ਪੁਰੀ ਭਾਰੂ ਨੇ ਦੱਸਿਆ ਕਿ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਪੰਜਾਬ ਭਰ ਦੇ ਡੀਪੂ ਹੋਲਡਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਸਨ। ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਅਤੇ ਉੱਚ ਅਧਿਕਾਰੀਆਂ ਵਲੋਂ ਡੀਪੂ ਹੋਲਡਰਾਂ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਅਤੇ 21-22 ਤੋਂ ਚੱਲ ਰਹੇ ਡੀਪੂ ਰੱਦ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣ ਸਬੰਧੀ ਭਰੋਸਾ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਯੂਨੀਅਨ ਵਲੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਡੀਪੂ ਹੋਲਡਰ ਕੁਲਵਿੰਦਰ ਸਿੰਘ ਢਿੱਲੋਂ, ਦਰਸ਼ਨ ਸਿੰਘ ਥੇੜ੍ਹੀ, ਸਰਬਜੀਤ ਸਿੰਘ ਭਾਰੂ, ਮੱਖਣ ਸਿੰਘ, ਮਣੀ ਪ੍ਰੀਤ, ਦਵਿੰਦਰ ਸਿੰਘ, ਵੀਰਬਲ ਸਿੰਘ ਕੋਟਭਾਈ, ਸੁਖਪ੍ਰੀਤ ਸਿੰਘ ਹੁਸਨਰ, ਵਿਪਨ ਸ਼ਰਮਾ, ਹਰਪ੍ਰੀਤ ਕੋਠੇ ਹਿੰਮਤਪੁਰਾ, ਵਿਕਾਸ ਚੋਪੜਾ ਸਮੇਤ ਵੱਡੀ ਗਿਣਤੀ ਵਿਚ ਡੀਪੂ ਹੋਲਡਰ ਅਤੇ ਯੂਨੀਅਨ ਦੇ ਆਗੂ ਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਵਾਂਗਾ : ਸਤੀਸ਼ ਅਸੀਜਾ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੱਖਣ ਬਰਾੜ ਵਲੋਂ ਸਰਕਲ ਪ੍ਰਧਾਨਾਂ ਦਾ ਸਨਮਾਨ
Ad Position 24