18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬ੍ਰਹਮ ਕੁਮਾਰੀਜ਼ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਨਗਿੰਦਰ ਕੌਰ ਬਰਾੜ ਅਤੇ ਯੋਗਿਤਾ ਗੁੰਬਰਾ ਵਿਸ਼ੇਸ਼ ਤੌਰ ’ਤੇ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਬ੍ਰਹਮ ਕੁਮਾਰੀਜ਼ ਈਸ਼ਵਰਿਆ ਵਿਸ਼ਵ ਵਿਦਿਆਲਿਆ ਸ੍ਰੀ ਮੁਕਤਸਰ ਸਾਹਿਬ ਵਲੋਂ ਰੱਖੜੀ ਦਾ ਤਿਉਹਾਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਦੀ ਪ੍ਰਧਾਨ ਯੋਗਿਤਾ ਗੁੰਬਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਨਗਿੰਦਰ ਕੌਰ ਬਰਾੜ ਧਰਮ ਪਤਨੀ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਅਤੇ ਸਮਾਜ ਸੇਵਕ ਰਾਹੁਲ ਸੱਚਦੇਵਾ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 18-08-2026
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਬ੍ਰਹਮ ਕੁਮਾਰੀਜ਼ ਈਸ਼ਵਰਿਆ ਵਿਸ਼ਵ ਵਿਦਿਆਲਿਆ ਸ੍ਰੀ ਮੁਕਤਸਰ ਸਾਹਿਬ ਵਲੋਂ ਰੱਖੜੀ ਦਾ ਤਿਉਹਾਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਦੀ ਪ੍ਰਧਾਨ ਯੋਗਿਤਾ ਗੁੰਬਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਨਗਿੰਦਰ ਕੌਰ ਬਰਾੜ ਧਰਮ ਪਤਨੀ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਅਤੇ ਸਮਾਜ ਸੇਵਕ ਰਾਹੁਲ ਸੱਚਦੇਵਾ ਸ਼ਾਮਿਲ ਹੋਏ। ਇਸ ਮੌਕੇ ਆਈ ਮਹਿਮਾਨਾਂ ਵਲੋਂ ਸ਼ਮ੍ਹਾਂ ਰੋਸ਼ਨ ਕਰਕੇ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬੀ.ਕੇ. ਪ੍ਰੇਮ ਦੀਦੀ ਇੰਚਾਰਜ ਪੰਜਾਬ ਜ਼ੋਨ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਰੱਖੜੀ ਸਿਰਫ਼ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਨਹੀਂ, ਸਗੋਂ ਇਹ ਪਿਆਰ, ਸਤਿਕਾਰ, ਵਿਸ਼ਵਾਸ ਅਤੇ ਆਪਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੰਦਾ ਹੈ। ਨਗਿੰਦਰ ਕੌਰ ਬਰਾੜ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਸਮਾਗਮ ਦੌਰਾਨ ਬ੍ਰਹਮ ਕੁਮਾਰੀਜ਼ ਭੈਣਾਂ ਵੱਲੋਂ ਹਾਜ਼ਰ ਮਹਿਮਾਨਾਂ ਅਤੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ ਗਈ ਅਤੇ ਉਨ੍ਹਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਇਸ ਮੌਕੇ ਪ੍ਰੀਤੀ ਦੀਦੀ ਅਤੇ ਸਿੰਮੀ ਦੀਦੀ ਵਲੋਂ ਸਟੇਜ ਦੀ ਕਾਰਵਾਈ ਚਲਾਈ ਗਈ। ਇਸ ਮੌਕੇ ਬੀ.ਕੇ. ਸੰਗੀਤਾ ਦੀਦੀ ਇੰਚਾਰਜ ਫ਼ਰੀਦਕੋਟ ਸਰਕਲ, ਪ੍ਰੀਤੀ ਭੈਣ, ਸੋਨੂੰ ਭੈਣ, ਸ਼ਿਵਾਨੀ ਭੈਣ, ਸੰਤੋਸ਼ ਭੈਣ, ਅੰਜੂ ਭੈਣ, ਸਵਿਤਰੀ ਦੇਵੀ ਆਸ਼ੂ ਭਾਈ, ਜਗਦੀਸ਼ ਭਾਈ, ਸੀਨੀਅਰ ‘ਆਪ’ ਆਗੂ ਸੰਤ ਸਿੰਘ ਬਰਾੜ, ਕਸ਼ਮੀਰ ਸਿੰਘ ਪ੍ਰਧਾਨ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ, ਜਥੇਦਾਰ ਨਵਤੇਜ ਸਿੰਘ ਕੌਣੀ ਮੈਂਬਰ ਸ਼੍ਰੋਮਣੀ ਕਮੇਟੀ, ਕੁਲਦੀਪ ਸਿੰਘ ਭੰਗੇਵਾਲਾ ਪ੍ਰਧਾਨ ਜ਼ਿਲ੍ਹਾ ਭਾਜਪਾ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ, ਸ਼ੇਖਰ ਕਾਲੜਾ, ਪ੍ਰਦੀਪ ਧੂੜੀਆ, ਰਮਨ ਗਿਰਧਰ, ਮਸਜਿਦ ਕਮੇਟੀ ਪ੍ਰਧਾਨ ਨੇਤਾ ਜੀ, ਭਗਵਾਨ ਦਾਸ ਬਾਂਸਲ, ਕੁਲਭੂਸ਼ਣ ਗੱਗੀ, ਮਾਧੋ ਦਾਸ ਬੀਕਾਨੇਰ, ਰਮਿੰਦਰ ਸਿੰਘ ਚਹਿਲ, ਪੂਜਾ ਕੱਕੜ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਨੀ ਫੱਤਣਵਾਲਾ ਨੇ ਆਪਣੇ ਸਾਥੀਆਂ ਨਾਲ ਸੁਖਬੀਰ ਬਾਦਲ ਦੀ ਸਿਹਤਯਾਬੀ ਲਈ ਅਰਦਾਸ ਕਰਵਾਈ ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਵਾਂਗਾ : ਸਤੀਸ਼ ਅਸੀਜਾ
Ad Position 24