17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ

ਪੰਜਗਰਾਈਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘ ਪਾਤਿਸ਼ਾਹੀ ਦੂਜੀ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਪਿਛਲੇ ਦਿਨੀਂ ਸਿੱਖੀ ਦੇ ਧਰਮ ਪ੍ਰਚਾਰ ਲਈ ਹਾਂਗਕਾਂਗ ਗਏ। ਜਿੱਥੇ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲਗਾਤਾਰ ਦੋ ਮਹੀਨੇ ਸਿੱਖ ਧਰਮ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 18-08-2026
ਪੰਜਗਰਾਈਂ ਕਲਾਂ, 17 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘ ਪਾਤਿਸ਼ਾਹੀ ਦੂਜੀ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਪਿਛਲੇ ਦਿਨੀਂ ਸਿੱਖੀ ਦੇ ਧਰਮ ਪ੍ਰਚਾਰ ਲਈ ਹਾਂਗਕਾਂਗ ਗਏ। ਜਿੱਥੇ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲਗਾਤਾਰ ਦੋ ਮਹੀਨੇ ਸਿੱਖ ਧਰਮ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ। ਉਨ੍ਹਾਂ ਦੇ ਇਸ ਵਿਦੇਸ਼ ਦੌਰੇ ਦੀ ਸਮਾਪਤੀ ਮੌਕੇ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਸਾਹਿਬ ਵਲੋਂ ਨਿਭਾਈਆਂ ਗਈ ਸੇਵਾਵਾਂ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਲਾਘਾ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਦੇ ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਸਕੱਤਰ ਜਸਵੰਤ ਸਿੰਘ ਵਜ਼ੀਦਪੁਰ, ਗੁਰਮਨਪ੍ਰੀਤ ਸਿੰਘ ਖਾਰਾ ਅਤੇ ਗੁਰੂ ਘਰ ਦੇ ਹੈੱਡ ਗ੍ਰੰਥੀ ਜਰਨੈਲ ਸਿੰਘ ਸੰਘਾ ਵਲੋਂ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਘਾ, ਅਕਾਊਂਟੈਟ ਜਗਦੇਵ ਸਿੰਘ, ਮੈਨੇਜਰ ਡਾ. ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਪਿੰਡ ਘੁੱਦੂਵਾਲਾ ਦੀ ਨਵੀਂ ਇਕਾਈ ਦੀ ਚੋਣ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ਦਾ ਜ਼ਿਲ੍ਹਾ ਟਾਪਰ ਜਸਮਨ ਸਿੰਘ ਬਰਾੜ ਆਜ਼ਾਦੀ ਦਿਹਾੜੇ ’ਤੇ ਸਨਮਾਨਿਤ
Ad Position 24