ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਸੇਮਨਾਲਾ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਗਗਨਦੀਪ ਸਿੰਘ ਉਰਫ਼ ਭਾਊ ਪੁੱਤਰ ਮੰਗਤ ਰਾਏ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 40 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।