19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮਾਨ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਬੰਦ ਦੇ ਐਕਸ਼ਨ ਦਾ ਐਲਾਨ

ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ। ਮੁਲਾਜ਼ਮਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਡੀ.

Ad Position 21
No active advertisement
ਅਜੀਤ ਡੈਸਕ 20-08-2026
ਫ਼ਰੀਦਕੋਟ, 19 ਅਗਸਤ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ। ਮੁਲਾਜ਼ਮਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਡੀ.ਟੀ.ਐਫ਼. ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਮਨਿਸਟਰੀਅਲ ਸਟਾਫ਼ ਦੇ ਸਾਬਕਾ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ, ਰਵਿੰਦਰਪਾਲ ਸਿੰਘ ਘਾਲੀ, ਬਖਸ਼ੀਸ਼ ਸਿੰਘ ਜਨਰਲ ਸਕੱਤਰ, ਕੰਵਲਜੀਤ ਕੌਰ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ ਕੁਲਵੰਤ ਸਿੰਘ ਚਾਨੀ, ਬਲਵੀਰ ਸਿੰਘ ਸਿਬੀਆਂ, ਬਲਕਾਰ ਸਿੰਘ ਸਹੋਤਾ ਕਲਾਸ ਫੋਰ ਕਿਰਨ ਪ੍ਰਕਾਸ਼ ਮਹਿਤਾ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਮਾਨਯੋਗ ਅਦਾਲਤ ਵਲੋਂ ਡੀ.ਏ. ਦੇ ਸੰਬੰਧ ਵਿਚ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਵੀ ਤਿਆਰ ਨਹੀਂ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲ ਕਰਨ, 2.59 ਦਾ ਗੁਣਾਂਕ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਸਕੀਮ ਵਰਕਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਪਗ ਮੁਨਕਰ ਹੋ ਗਈ ਹੈ। ਵੱਖ-ਵੱਖ ਵਿਭਾਗਾਂ ਵਲੋਂ ਮੁਲਾਜ਼ਮ ਵਿਰੋਧੀ ਨਿਯਮ ਬਣਾ ਕੇ ਲਾਗੂ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸਾਂਝੀ ਤਾਲਮੇਲ ਕਮੇਟੀ ਵਲੋਂ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਕੰਮ ਮੁਕੰਮਲ ਤੌਰ ਤੇ ਠੱਪ ਕਰਨਗੇ ਅਤੇ ਪੰਜਾਬ ਬੰਦ ਦੇ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣਗੇ। ਇਸ ਮੌਕੇ ਬਾਈ ਆਗੂ ਕਰਮਚਾਰੀ ਦਲ, ਅਧਿਆਪਕ ਆਗੁ ਗਗਨ ਪਾਹਵਾ, ਧਰਿਮੰਦਰ ਸਿੰਘ, ਨਰਿੰਦਰ ਕੁਮਾਰ ਮਾਸਟਰ ਕੇਡਰ ਯੂਨੀਅਨ, ਹਰਪ੍ਰੀਤ ਸਿੰਘ ਸਰਾਂ ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰ ਆਗੂ ਪਿ੍ਰੰਸੀਪਲ ਕਿ੍ਰਸ਼ਨ ਲਾਲ, ਇੰਦਰਜੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਮੌੜ, ਅਮਰਜੀਤ ਸਿੰਘ ਵਾਲੀਆ, ਬਲਵਿੰਦਰ ਰਾਮ ਸ਼ਰਮਾ ਬਿਜਲੀ ਬੋਰਡ, ਬਲਵਿੰਦਰ ਸਿੰਘ ਬਰਾੜ, ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਅਧਿਆਪਕ ਆਗੂ ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਰੰਧਾਵਾ, ਬਿਸ਼ਨ ਕੁਮਾਰ ਅਰੋੜਾ, ਸੁਖਮੰਦਰ ਸਿੰਘ ਗਿੱਲ ਪ੍ਰਧਾਨ ਪੀ.ਆਰ.ਟੀ.ਸੀ., ਸੂਰਤ ਸਿੰਘ ਮਾਹਲਾ, ਅਮੀ ਚੰਦ ਸੀਵਰ ਮੈਨ ਆਗੂ, ਸੁਖਮੰਦਰ ਸਿੰਘ ਸੰਧਵਾਂ, ਮਨੋਹਰ ਸਿੰਘ ਧੁੰਨਾ ਸੇਵਾ ਮੁਕਤ ਡੀ.ਪੀ.ਆਰ.ਓ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਫੇਬਲ ਪਬਲਿਕ ਸਕੂਲ ਨੇ ਜ਼ੋਨਲ ਸਕੂਲ ਖ਼ੇਡਾਂ ’ਚ ਸੋਨ ਤਗ਼ਮਾ ਜਿੱਤਿਆ
Ad Position 24