19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੀ.ਏ.ਸੀ ਦੇ ਮੈਂਬਰ ਬਣਨ ’ਤੇ ਕੁਲਤਾਰ, ਨੰਗਲ ਅਤੇ ਬਰਾੜ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੁੱਖਾ ਕੋਟਸੁਖੀਆ ਦੇ ਨਿਵਾਸ ਸਥਾਨ ’ਤੇ ਪਿੰਡ ਕੋਟਸੁਖੀਆ ਵਿਖੇ ਪਾਰਟੀ ਵਰਕਰਾਂ ਵਲੋਂ ਨਵੇਂ ਬਣੇ ਪੀ. ਏ.

Ad Position 21
No active advertisement
ਅਜੀਤ ਡੈਸਕ 20-08-2026
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੁੱਖਾ ਕੋਟਸੁਖੀਆ ਦੇ ਨਿਵਾਸ ਸਥਾਨ ’ਤੇ ਪਿੰਡ ਕੋਟਸੁਖੀਆ ਵਿਖੇ ਪਾਰਟੀ ਵਰਕਰਾਂ ਵਲੋਂ ਨਵੇਂ ਬਣੇ ਪੀ.ਏ.ਸੀ (ਰਾਜਸੀ ਮਾਮਲਿਆਂ ਸਬੰਧੀ ਕਮੇਟੀ) ਮੈਂਬਰ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਪਿੰਡ ਢਿੱਲਵਾਂ ਅਤੇ ਸੀਨੀਅਰ ਅਕਾਲੀ ਆਗੂ ਪ੍ਰਤਾਪ ਸਿੰਘ ਨੰਗਲ ਦੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਉਪਰੰਤ ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਨ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਕੇ ਕੰਮ ਕਰਨਗੇ। ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ ਹੈ। ਸੂਬੇ ਦੇ ਵਿਕਾਸ ਕਾਰਜ ਅੱਜ ਠੱਪ ਪਏ ਹਨ ਅਤੇ ਸੂਬੇ ’ਚ ਨਸ਼ੇ ਦਾ ਬੋਲਬਾਲਾ ਦਿਨੋ-ਦਿਨ ਵੱਧ ਰਿਹਾ ਹੈ, ਜਿਸ ਕਰਕੇ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖ਼ਿਅਤ ਸਮਝਣ ਲੱਗ ਪਿਆ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਦੀਪ ਢਿੱਲੋਂ ਕੋਟਸੁਖੀਆ, ਰਾਜੂ ਬਰਾੜ ਕੋਟਸੁਖੀਆ, ਗੁਰਚਰਨ ਸ਼ਰਮਾ, ਰੇਸ਼ਮ ਸਿੰਘ ਬਰਾੜ, ਮਲਕੀਤ ਸਿੰਘ ਬਰਾੜ, ਅਮਰਜੀਤ ਸਿੰਘ ਬਰਾੜ, ਜੱਸਾ ਬਰਾੜ, ਬੂਟਾ ਸਿੰਘ ਬਰਾੜ, ਚਮਕੌਰ ਸਿੰਘ ਬਰਾੜ, ਜਗਤਾਰ ਸਿੰਘ ਸਾਬਕਾ ਪੰਚ, ਕਿ੍ਰਪਾਲ ਸਿੰਘ ਬਰਾੜ ਪੰਚ, ਗੁਰਜੀਤ ਸਿੰਘ ਢਿੱਲੋਂ, ਸੇਠ ਬੁੱਧ ਰਾਮ, ਹਰਪ੍ਰੀਤ ਸਿੰਘ ਅਟਵਾਲ, ਗੱਬਰ ਸਿੰਘ, ਬਸੰਤ ਸਿੰਘ, ਠਾਣਾ ਸਿੰਘ, ਚਰਨ ਸਿੰਘ ਮਿਸਤਰੀ, ਬਲਵਿੰਦਰ ਸਿੰਘ ਮਿਸਤਰੀ, ਗੋਰਾ ਭਾਣਾ, ਪਰਮਾ ਨੰਗਲ, ਕੁਲਦੀਪ ਸਿੰਘ ਕੀਪਾ ਪ੍ਰਧਾਨ, ਸੁਖਦੇਵ ਸਿੰਘ ਘਣੀਆਂ ਵਾਲਾ ਅਤੇ ਸੱਤੀ ਗਿੱਲ ਸਮੇਤ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਜਿੱਤਗਿੱਲ ਤੋਂ ਮੱਤਾ ਨੂੰ ਜਾਂਦੀ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਮੰਗ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24