ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸੂਬਾ ਪੱਧਰੀ ਪੰਜ ਰੋਜ਼ਾ ਯੂਥ ਟ੍ਰੇਨਿੰਗ ਵਰਕਸ਼ਾਪ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੀ ਅਗਵਾਈ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਲਗਾਈ ਗਈ। ਪਿ੍ਰੰਸੀਪਲ ਪ੍ਰਭਜੋਤ ਸਿੰਘ ਡਾ.
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸੂਬਾ ਪੱਧਰੀ ਪੰਜ ਰੋਜ਼ਾ ਯੂਥ ਟ੍ਰੇਨਿੰਗ ਵਰਕਸ਼ਾਪ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੀ ਅਗਵਾਈ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਲਗਾਈ ਗਈ। ਪਿ੍ਰੰਸੀਪਲ ਪ੍ਰਭਜੋਤ ਸਿੰਘ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਦੱਸਿਆ ਕਿ ਸੰਸਥਾ ਦੀਆਂ ਪੰਜ ਵਿਦਿਆਰਥਣਾਂ ਅੰਕਿਤਾ, ਸਿਮਰਨਜੀਤ ਕੌਰ, ਅਨਮੋਲਦੀਪ ਕੌਰ, ਸਲੋਨੀ ਅਤੇ ਕਿਰਨਦੀਪ ਕੌਰ ਨੇ ਇਸ ਵਰਕਸ਼ਾਪ ’ਚ ਸ਼ਮੂਲੀਅਤ ਕੀਤੀ। ਕੈਂਪ ਤੋਂ ਵਾਪਸ ਸੰਸਥਾ ਵਿਚ ਪਹੁੰਚਣ ’ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਵਿਦਿਆਰਥਣਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਨੌਜਵਾਨਾਂ ਨੂੰ ਸਹੀ ਰਸਤੇ ਪਾਉਣ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਉਸਾਰੀ ਵਿਚ ਮੀਲ ਪੱਥਰ ਸਾਬਤ ਹੁੰਦੇ ਹਨ। ਵੱਖ-ਵੱਖ ਵਿਸ਼ਿਆਂ ’ਤੇ ਰਿਸੋਰਸ ਪਰਸਨ ਵਲੋਂ ਵਡਮੁੱਲੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ ਗਏ। ਇਨ੍ਹਾਂ ਵਿਦਿਆਰਥਣਾਂ ਨੇ ਕੈਂਪ ਵਿਚ ਸ਼ਮੂਲੀਅਤ ਕਰਕੇ ਆਪਣੀ ਵਿਲੱਖਣ ਪਹਿਚਾਣ ਬਣਾਈ। ਪ੍ਰੋਗਰਾਮ ਅਫ਼ਸਰ ਸ਼ਵਿੰਦਰ ਕੌਰ, ਸੰਦੀਪ ਕੌਰ ਅਤੇ ਨਵਦੀਪ ਕੱਕੜ ਦੀ ਪ੍ਰੇਰਨਾ ਸਦਕਾ ਵਿਦਿਆਰਥਣਾਂ ਨੇ ਇਸ ਕੈਂਪ ਵਿਚ ਸ਼ਮੂਲੀਅਤ ਕੀਤੀ। ਇਸ ਸਨਮਾਨ ਸਮਾਰੋਹ ਮੌਕੇ ਚੰਦਨ ਕੌਰ ਸੋਢੀ, ਪਰਮਜੀਤ ਕੌਰ, ਕੁਲਵਿੰਦਰ ਸਿੰਘ, ਪ੍ਰੇਮ ਕੁਮਾਰ, ਰਜਿੰਦਰ ਸਿੰਘ, ਹਰਸਮੀਨ ਸਿੰਘ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।