ਜੈਤੋ ਤਹਿਸੀਲ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਅੱਜ
ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 27 ਅਗਸਤ ਨੂੰ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਫ਼ਰੀਦਕੋਟ ਤਹਿਸੀਲ ਦੀ ਮੀਟਿੰਗ ਕਰਨ ਤੋਂ ਬਾਅਦ ਜੈਤੋ ਅਤੇ ਕੋਟਕਪੂਰਾ ਤਹਿਸੀਲਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 27 ਅਗਸਤ ਨੂੰ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਫ਼ਰੀਦਕੋਟ ਤਹਿਸੀਲ ਦੀ ਮੀਟਿੰਗ ਕਰਨ ਤੋਂ ਬਾਅਦ ਜੈਤੋ ਅਤੇ ਕੋਟਕਪੂਰਾ ਤਹਿਸੀਲਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਜਥੇਬੰਦੀਆਂ ਦੇ ਆਗੂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਰਣਜੀਤ ਸਿੰਘ ਮੱਲਾ, ਸੁਖਵਿੰਦਰ ਸਿੰਘ ਸੁੱਖੀ, ਵੀਰ ਇੰਦਰਜੀਤ ਸਿੰਘ ਪੁਰੀ, ਬਲਬੀਰ ਸਿੰਘ ਸਿਬੀਆਂ, ਗੁਰਦੀਪ ਸਿੰਘ ਜੈਤੋ, ਗੁਰਮੀਤ ਸਿੰਘ ਜੈਤੋ, ਨਰਿੰਦਰਜੀਤ ਸਿੰਘ, ਚੰਦਰ ਸ਼ੇਖਰ, ਸੁਭਾਸ਼ ਸ਼ਰਮਾ ਕੋਟਕਪੂਰਾ, ਜਗਸੀਰ ਸਿੰਘ ਖਾਰਾ, ਕੁਲਵਿੰਦਰ ਸਿੰਘ ਮੌੜ, ਪ੍ਰੀਤ ਭਗਵਾਨ ਸਿੰਘ, ਕਰਨਵੀਰ ਸਿੰਘ ਝੱਖੜ ਵਾਲਾ, ਕੁਲਵਿੰਦਰ ਸਿੰਘ ਬਰਾੜ, ਇਕਬਾਲ ਸਿੰਘ ਰਣ ਸਿੰਘ ਵਾਲਾ, ਹਰਪ੍ਰੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਬਿਜਲੀ ਬੋਰਡ, ਅਧਿਆਪਕ ਆਗੂ ਗੁਰਨਾਮ ਸਿੰਘ ਬਾਹਮਣ ਵਾਲਾ, ਅਮੋਲਕ ਸਿੰਘ ਸਿੱਧੂ, ਜਸਜੀਤ ਸਿੰਘ ਢੈਪਈ, ਗੁਰਪ੍ਰੀਤ ਸਿੰਘ ਔਲਖ, ਜਤਿੰਦਰ ਸਿੰਘ ਢਿੱਲਵਾਂ ਕਲਾਂ, ਆਸ਼ਾ ਵਰਕਰਾ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਮਿਡ ਡੇ ਮੀਲ ਵਰਕਰਾਂ ਦੇ ਪ੍ਰਧਾਨ ਲਖਵਿੰਦਰ ਕੌਰ ਨੇ ਦੱਸਿਆ ਹੈ ਕਿ ਤਹਿਸੀਲ ਜੈਤੋ ਦੀ ਮੀਟਿੰਗ 20 ਅਗਸਤ ਦਿਨ ਵੀਰਵਾਰ ਨੂੰ ਦੁਪਹਿਰ ਠੀਕ 3 ਵਜੇ ਪੈਨਸ਼ਨਰ ਭਵਨ ਜੈਤੋ (ਨੇੜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ) ਵਿਖੇ ਅਤੇ ਤਹਿਸੀਲ ਕੋਟਕਪੂਰਾ ਦੀ ਮੀਟਿੰਗ ਮਿਤੀ 21 ਅਗਸਤ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਠੀਕ 3 ਵਜੇ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ (ਗੁੱਡ ਮਾਰਨਿੰਗ ਕਲੱਬ ਵਾਲੇ ਸੈਡ ਹੇਠਾਂ) ਕੀਤੀ ਜਾ ਰਹੀ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਸੂਬਾ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮ ਬਿਲਕੁਲ ਠੱਪ ਕੀਤਾ ਜਾਵੇਗਾ। ਇਸ ਮੌਕੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਰੈਲੀਆਂ ਵਿਚ ਮੁਲਾਜ਼ਮਾਂ ਤੋਂ ਇਲਾਵਾ ਪੈਨਸ਼ਨਰ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।