19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਦਿੱਲੀ ਦੇ ਰਾਮਲੀਲਾ ਗਰਾਊਂਡ ’ਚ ਨਰੇਗਾ ਵਰਕਰ ਹੋਣਗੇ ਸ਼ਾਮਿਲ-ਕਾਮਰੇਡ ਗੋਰਾ ਸਿੰਘ ਪਿਪਲੀ

ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ 2026 ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿਚ ਇਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਸੈਂਕੜੇ ਨਰੇਗਾ ਵਰਕਰ ਸ਼ਾਮਿਲ ਹੋਣਗੇ।

Ad Position 21
No active advertisement
ਮ੍ਰਿਤਕ ਅਨਮੋਲ ਕੌਰ ਦੀ ਫ਼ਾਈਲ ਫ਼ੋਟੋ 20-08-2026
ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ 2026 ਨੂੰ ਦਿੱਲੀ ਦੇ ਰਾਮ ਲੀਲਾ ਗਰਾਊਂਡ ਵਿਚ ਇਕ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਸੈਂਕੜੇ ਨਰੇਗਾ ਵਰਕਰ ਸ਼ਾਮਿਲ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਐਗਜੈਕਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ ਨੇ ਪਿੰਡ ਚੈਨਾ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਨਰੇਗਾ ਵਰਕਰਾਂ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਭਾਰਤੀ ਕਮਿਊਨਿਸਟ ਪਾਰਟੀ ਨੇ 1 ਸਤੰਬਰ 2026 ਨੂੰ ਦਿੱਲੀ ਰੈਲੀ ਨੂੰ ਕਾਮਯਾਬ ਕਰਨ ਲਈ ਵਿਚ ਪੂਰੇ ਪੰਜਾਬ ਵਿਚ ਜਨ ਸੰਪਰਕ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਅਧੀਨ ਅੱਜ ਭਾਰਤੀ ਕਮਿਊਨਿਸਟ ਪਾਰਟੀ ਦੇ ਜੈਤੋ ਦੇ ਸਾਬਕਾ ਬਲਾਕ ਸਕੱਤਰ ਰਾਮ ਸਿੰਘ ਚੈਨਾ ਦੀ ਅਗਵਾਈ ਵਿਚ ਨਰੇਗਾ ਵਰਕਰਾਂ ਤੇ ਆਮ ਲੋਕਾਂ ਦਾ ਭਾਰੀ ਇਕੱਠ ਹੋਇਆ। ਇਕੱਠ ਵਿਚ ਪਾਰਟੀ ਦੇ ਸੀਨੀਅਰ ਸਾਥੀ ਰੇਸ਼ਮ ਸਿੰਘ ਜਟਾਣਾ ਅਤੇ ਜ਼ਿਲ੍ਹਾ ਐਗਜੀਕਿਊਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ, ਬਲਾਕ ਜੈਤੋ ਦੀ ਪਾਰਟੀ ਦੇ ਸਕੱਤਰ ਰੇਸ਼ਮ ਸਿੰਘ ਮੱਤਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਰਕਰਾਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੁਰਾਣੇ ਨਰੇਗਾ ਕਾਨੂੰਨ ਵਿਚ ਕੇਂਦਰ ਸਰਕਾਰ 90 ਪ੍ਰਤੀਸ਼ਤ ਹਿੱਸਾ ਪਾਉਂਦੀ ਸੀ, ਪਰ ਹੁਣ ਇਸ ਨੂੰ ਘਟਾ ਕੇ 60 ਪ੍ਰਤੀਸ਼ਤ ਕਰ ਦਿੱਤਾ ਹੈ ਜੋ ਕਿ ਨਵੇਂ ਕਾਨੂੰਨ ਵੀ.ਬੀ.ਜੀ. ਰਾਮ ਜੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। 4 ਲੇਬਰ ਕੋਡ ਲਾਗੂ ਕਰਕੇ ਕੇਂਦਰ ਸਰਕਾਰ ਪਹਿਲਾਂ ਤੋਂ ਪ੍ਰਾਪਤ ਕਿਰਤ ਕਾਨੂੰਨਾਂ ਦਾ ਘਾਣ ਕਰ ਰਹੀ ਹੈ। ਮਜ਼ਦੂਰ ਵਰਗ ਮਹਿੰਗਾਈ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ, ਨਵੇਂ ਕਾਨੂੰਨ ਮੁਤਾਬਿਕ ਪੂਰਾ ਕੰਮ ਨਹੀਂ ਮਿਲ ਰਿਹਾ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਨਵੇਂ ਕਾਨੂੰਨ ਮੁਤਾਬਿਕ ਵਰਕਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ, 1000 ਰੁਪਏ ਦਿਹਾੜੀ ਹੋਵੇ, ਸਮੇਂ ਸਿਰ ਕੰਮ ਦਾ ਭੁਗਤਾਨ ਕੀਤਾ ਜਾਵੇ, ਅੰਨ ਸੁਰੱਖਿਆ ਕਾਨੂੰਨ ਤਹਿਤ ਹਰੇਕ ਪਰਿਵਾਰ ਨੂੰ ਹਰੇਕ ਮਹੀਨੇ ਉਸ ਦੀ ਲੋੜ ਅਨੁਸਾਰ ਅਨਾਜ ਮਿਲੇ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਢਾਈ ਲੱਖ ਰੁਪਏ ਪ੍ਰਤੀ ਮਕਾਨ ਗਰਾਂਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ ਤਾਂ ਕਿ ਗ਼ਰੀਬ ਪਰਿਵਾਰ ਆਪਣੀ ਚੰਗੀ ਛੱਤ ਬਣਾ ਸਕਣ। ਇਨ੍ਹਾਂ ਮੰਗਾਂ ਨੂੰ ਲੈ ਕੇ ਲੱਖਾਂ ਕਿਰਤੀ ਕਾਮੇ ਦੇਸ਼ ਭਰ ’ਚੋਂ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਚ ਪਹੁੰਚਣਗੇ। ਉਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਵੱਧ ਤੋਂ ਵੱਧ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਰਜਿੰਦਰ ਕੌਰ ਗਿੱਲ ਦਾ ਦਿਹਾਂਤ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਵੱਖ - ਵੱਖ ਪਾਰਟੀਆਂ ਦੇ ਆਗੂ ਹੋਏ ਸ਼ਾਮਿਲ ਅਗਲੀ ਖ਼ਬਰ ਇਕਬਾਲ ਸਿੰਘ ਸੰਧੂ ਸਾਦਿਕ ਵਾਲਿਆਂ ਨਮਿੱਤ ਸ਼ਰਧਾਂਜ਼ਲੀ ਸਮਾਗਮ ਹੋਇਆ
Ad Position 24