ਪੀ.ਏ.ਸੀ ਦੇ ਮੈਂਬਰ ਬਣਨ ’ਤੇ ਕੁਲਤਾਰ, ਨੰਗਲ ਅਤੇ ਬਰਾੜ ਦਾ ਵਿਸ਼ੇਸ਼ ਸਨਮਾਨ
ਦੋਦਾ, 19 ਅਗਸਤ (ਰਵੀਪਾਲ)-ਕੈਬਨਿਟ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8. 38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪ ਲਾਈਨ ਵਿਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇ ਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਨੀਂਹ ਪੱਥਰ ਰੱਖੇ।
ਦੋਦਾ, 19 ਅਗਸਤ (ਰਵੀਪਾਲ)-ਕੈਬਨਿਟ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪ ਲਾਈਨ ਵਿਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇ ਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸੁਚਾਰੂ ਤੇ ਬਿਹਤਰ ਸਪਲਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਲ ਸਰੋਤ ਵਿਭਾਗ ਅਧੀਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਗਿੱਦੜਬਾਹਾ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਕੋਟਭਾਈ ਰਜਬਾਹੇ ਨੂੰ ਬੁਰਜੀ 127500 ਤੋਂ 134342 ਤੱਕ ਪਾਈਪ ਲਾਈਨ ਵਿਚ ਤਬਦੀਲ ਕਰਨ ਦੇ ਕੰਮ ਲਈ 2.30 ਕਰੋੜ ਰੁਪਏ, 10 ਨੰਬਰ ਮੋਘਿਆਂ ਦੇ ਖ਼ਾਲਾਂ ਦੀ ਮੁੜ ਉਸਾਰੀ ਲਈ 5.30 ਕਰੋੜ ਰੁਪਏ ਅਤੇ ਪਿਉਰੀ ਰਜਬਾਹੇ ਦੀ ਬੁਰਜੀ ਨੰਬਰ 20137 ਤੋਂ 26187 ਤੱਕ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਕੰਮ ਦੀ ਕੁੱਲ ਲੰਬਾਈ 1.84 ਕਿੱਲੋਮੀਟਰ ਹੈ ਅਤੇ ਇਸ ’ਤੇ ਲਗਪਗ 0.78 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਅਜਿਹੇ ਕਈ ਕੰਮ ਵੀ ਕਰਕੇ ਦਿਖਾਏ ਹਨ, ਜਿਨ੍ਹਾਂ ਦੀ ਪਹਿਲਾਂ ਕੋਈ ਗਾਰੰਟੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਦਿਸ਼ਾ ਤੇ ਦਸ਼ਾ ਬਦਲਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਹੈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲਣ ਦੇ ਨਾਲ-ਨਾਲ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਵਿਚ ਵੀ ਮਦਦ ਮਿਲ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਨਾਲ ਨਹਿਰੀ ਪਾਣੀ ਦੀ ਵੰਡ ਅਤੇ ਸਿੰਚਾਈ ਪ੍ਰਬੰਧਨ ਵਿਚ ਹੋਰ ਸੁਧਾਰ ਆਵੇਗਾ। ਇਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਵਧੇਰੇ ਸੁਚਾਰੂ ਤੇ ਭਰੋਸੇਯੋਗ ਸਪਲਾਈ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕੋਟਭਾਈ ਰਜਬਾਹੇ ਨੂੰ ਪਾਈਪ ਲਾਈਨ ਵਿਚ ਤਬਦੀਲ ਕਰਨ ਨਾਲ ਸ਼ਹਿਰੀ ਖੇਤਰ ਨੂੰ ਵੱਡਾ ਲਾਭ ਮਿਲੇਗਾ। ਮੌਜੂਦਾ ਡਿਸਟ੍ਰੀਬਿਊਟਰੀ ਗਿੱਦੜਬਾਹਾ ਸ਼ਹਿਰ ਦੇ ਰਿਹਾਇਸ਼ੀ ਤੇ ਸ਼ਹਿਰੀ ਖੇਤਰ ਵਿਚੋਂ ਲੰਘ ਰਹੀ ਹੈ। ਇਸ ਨੂੰ ਬੰਦ ਕਰਕੇ ਇਸ ਦੀ ਥਾਂ ਪਾਈਪ ਲਾਈਨ ਵਿਛਾਉਣ ਨਾਲ ਕਈ ਮਹੱਤਵਪੂਰਨ ਲਾਭ ਹੋਣਗੇ। ਮੌਜੂਦਾ ਖੁੱਲ੍ਹੀ ਡਿਸਟ੍ਰੀਬਿਊਟਰੀ ਵਿਚ ਸ਼ਹਿਰ ਵਾਸੀਆਂ ਵਲੋਂ ਕੂੜਾ-ਕਰਕਟ ਸੁੱਟਣ ਕਾਰਨ ਪੈਦਾ ਹੋਣ ਵਾਲੀ ਗੰਦਗੀ ਦੀ ਸਮੱਸਿਆ ਦੂਰ ਹੋਵੇਗੀ ਅਤੇ ਸਿੰਚਾਈ ਤੇ ਵਾਟਰ ਵਰਕਸ ਲਈ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਇਹ ਵਿਕਾਸ ਕਾਰਜ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਗਿੱਦੜਬਾਹਾ ਸ਼ਹਿਰ ਦੇ ਲੋਕਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਤੇ ਸੁਚਾਰੂ ਵਾਤਾਵਰਣ ਯਕੀਨੀ ਬਣਾਉਣ ਵਿਚ ਅਹਿਮ ਸਾਬਤ ਹੋਣਗੇ। ਇਸ ਤੋਂ ਪਹਿਲਾਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਰਕਾਰ ਤੇ ਲੋਕ ਨੁਮਾਇੰਦਿਆਂ ਦਾ ਫ਼ਰਜ਼ ਹੈ ਅਤੇ ਲੋਕਾਂ ਲਈ ਕੀਤੇ ਜਾ ਰਹੇ ਵਿਕਾਸ ਤੇ ਭਲਾਈ ਦੇ ਕੰਮ ਕਿਸੇ ’ਤੇ ਅਹਿਸਾਨ ਨਹੀਂ, ਸਗੋਂ ਜਨਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਹਿੱਸਾ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਨਿਗਰਾਨ ਇੰਜੀਨੀਅਰ ਗਗਨਦੀਪ ਸਿੰਘ ਗਿੱਲ, ਐਕਸੀਅਨ ਜਲ ਸਰੋਤ ਜਗਮੀਤ ਸਿੰਘ ਭਾਕਰ, ਐੱਸ.ਡੀ.ਓ. ਸੁਖਪ੍ਰੀਤ ਸਿੰਘ, ਮਹੇਸ਼ ਪਟਵਾਰੀ, ਪ੍ਰਭਜੋਤ ਸਿੰਘ ਪੈਵੀ ਢਿੱਲੋਂ, ਚੇਅਰਮੈਨ ਟਰੇਡ ਕਮਿਸ਼ਨ ਗਿੱਦੜਬਾਹਾ ਅਸ਼ੋਕ ਬੁੱਟਰ, ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਗੌਰਵ ਜੈਨ ਟੀਨੂੰ, ਮੀਤ ਪ੍ਰਧਾਨ ਰੈਸਟੀ ਰੰਧਾਵਾ, ਹਲਕਾ ਸੰਗਠਨ ਇੰਚਾਰਜ ਕਿਰਨਪਾਲ, ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਹਰਦੀਪ ਸਿੰਘ ਭੰਗਾਲ, ਜਗਤਾਰ ਧਾਲੀਵਾਲ, ਲਾਲੀ ਮਾਨ, ਮਿੰਟੂ ਵਾਲੀਆ, ਮਾਧੋ ਦਾਸ, ਕੌਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।